ਪੀ.ਐੱਮ ਮੋਦੀ ਦੀ ਪ੍ਰਧਾਨਗੀ ‘ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਲਏ ਗਏ ਕਈ ਵੱਡੇ ਫ਼ੈਸਲੇ

0
104

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਅੱਜ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਬੈਠਕ ‘ਚ ਕਈ ਵੱਡੇ ਫ਼ੈੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੰਤਰੀ ਮੰਡਲ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੇਘਾਲਿਆ ਤੋਂ ਅਸਾਮ ਤੱਕ ਨਵੇਂ ਲਾਂਘੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਜਾਤੀ ਗਣਨਾ ਕਰਵਾਉਣ ਦਾ ਫ਼ੈੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਮੰਤਰੀ ਮੰਡਲ ਦੇ ਫ਼ੈੈਸਲਿਆਂ ਬਾਰੇ ਜਾਣਕਾਰੀ ਦਿੱਤੀ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ, “ਰਾਜਨੀਤਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਆਉਣ ਵਾਲੀ ਜਨਗਣਨਾ ਪ੍ਰਕਿਰਿਆ ਵਿੱਚ ਜਾਤੀ ਗਣਨਾ ਨੂੰ ਸ਼ਾਮਲ ਕਰਨ ਦਾ ਫ਼ੈੈਸਲਾ ਕੀਤਾ ਹੈ। ਮੰਤਰੀ ਮੰਡਲ ਦੇ ਫ਼ੈੈਸਲੇ ਦਾ ਐਲਾਨ ਕਰਦੇ ਹੋਏ ਵੈਸ਼ਣਵ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਜਾਤੀ ਗਣਨਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ‘ਇੰਡੀਆ ਬਲਾਕ’ ਦੀਆਂ ਹੋਰ ਪਾਰਟੀਆਂ ‘ਤੇ ਵੀ ਹਮਲਾ ਕੀਤਾ ਅਤੇ ਉਨ੍ਹਾਂ ‘ਤੇ ਜਾਤੀ ਆਧਾਰਿਤ ਜਨਗਣਨਾ ਦੀ ਵਰਤੋਂ ਸਿਰਫ ਰਾਜਨੀਤਿਕ ਲਾਭ ਲੈਣ ਲਈ ਕਰਨ ਦਾ ਦੋਸ਼ ਲਾਇਆ।

ਮੰਤਰੀ ਮੰਡਲ ਨੇ ਮੇਘਾਲਿਆ ਤੋਂ ਅਸਾਮ ਤੱਕ ਨਵੇਂ ਲਾਂਘੇ ਨੂੰ ਦਿੱਤੀ ਪ੍ਰਵਾਨਗੀ
ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਸ਼ਿਲਾਂਗ ਤੋਂ ਸਿਲਚਰ ਤੱਕ 22,864 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਹਾਈ ਸਪੀਡ ਕੋਰੀਡੋਰ ਹਾਈਵੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ”

ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਖੰਡ ਸੀਜ਼ਨ 2025-26 ਲਈ ਗੰਨੇ ਦਾ ਵਾਜਬ ਅਤੇ ਲਾਭਕਾਰੀ ਮੁੱਲ 355 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਇਹ ਬੈਂਚਮਾਰਕ ਕੀਮਤ ਹੈ, ਜਿਸ ਤੋਂ ਹੇਠਾਂ ਇਸ ਨੂੰ ਖਰੀਦਿਆ ਨਹੀਂ ਜਾ ਸਕਦਾ। ”

LEAVE A REPLY

Please enter your comment!
Please enter your name here