ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਇੱਕ ਪਟਾਕਾ ਫੈਕਟਰੀ ‘ਚ ਹੋਇਆ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ

0
90

ਪੰਜਾਬ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਲੋਕ ਵੀ ਮਲਬੇ ਹੇਠਾਂ ਦੱਬ ਕੇ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਅਧੀਨ ਪੈਂਦੇ ਪਿੰਡ ਸਿੰਘੇਵਾਲਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਹਾਦਸੇ ਸਮੇਂ ਫੈਕਟਰੀ ਵਿੱਚ ਕੰਮ ਕਰਨ ਵਾਲੇ 5 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਭੇਜਿਆ ਗਿਆ ਹੈ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਡਰ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

LEAVE A REPLY

Please enter your comment!
Please enter your name here