HomePunjabਲੁਧਿਆਣਾ ਦੇ ਜੱਸੀਆਂ ਰੋਡ ਨੇੜੇ ਵੱਡੇ ਗੋਦਾਮ ‘ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਜੱਸੀਆਂ ਰੋਡ ਨੇੜੇ ਵੱਡੇ ਗੋਦਾਮ ‘ਚ ਲੱਗੀ ਭਿਆਨਕ ਅੱਗ

ਲੁਧਿਆਣਾ: ਸ਼ਹਿਰ ਦੇ ਜੱਸੀਆਂ ਰੋਡ ਨੇੜੇ ਇੱਕ ਵੱਡੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਨੂੰ ਦੇਖ ਕੇ ਆਸ-ਪਾਸ ਦੇ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

ਮਿਲੀ ਜਾਣਕਾਰੀ ਦੇ ਅਨੁਸਾਰ, ਜੱਸੀਆਂ ਰੋਡ ‘ਤੇ ਰੇਲਵੇ ਪੁਲ ਪਾਰ ਤਰਸੇਮ ਹਸਪਤਾਲ ਨੇੜੇ ਕੇਸਰੀ ਐਨਕਲੇਵ ਅਤੇ ਕੁੰਜ ਵਿਹਾਰ ਕਾਲੋਨੀ ਦੇ ਪਿੱਛੇ ਝੁੱਗੀਆਂ ਦੇ ਨਾਲ ਲੱਗਦੇ ਇੱਕ ਵੱਡੇ ਗੋਦਾਮ ਵਿੱਚ ਅੱਗ ਲੱਗ ਗਈ।

ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਆਲੇ-ਦੁਆਲੇ ਦੇ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਘਬਰਾ ਗਏ ਅਤੇ ਇਲਾਕੇ ਵਿੱਚ ਭੱਜ-ਦੌੜ ਵਾਲੀ ਸਥਿਤੀ ਬਣ ਗਈ। ਅੱਗ ਦੀ ਸੂਚਨਾ ਮਿਲਣ ਤੋਂ ਬਾਅਦ ਸ਼ੁਰੂਆਤ ਵਿੱਚ ਫਾਇਰ ਬ੍ਰਿਗੇਡ ਦੀਆਂ ਕਰੀਬ ਪੰਜ ਗੱਡੀਆਂ ਮੌਕੇ ‘ਤੇ ਪਹੁੰਚੀਆਂ।

ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਅੱਗ ਬੁਝਾਉਣ ਲਈ ਹੁਣ ਤੱਕ ਛੇ ਗੱਡੀਆਂ ਪਾਣੀ ਦੀ ਵਰਤੋਂ ਕਰ ਚੁੱਕੀਆਂ ਹਨ। ਇਸ ਦੌਰਾਨ ਕਰੀਬ 40 ਫ਼ੀਸਦੀ ਅੱਗ ‘ਤੇ ਕਾਬੂ ਪਾਉਣ ਦੀ ਗੱਲ ਕਹੀ ਗਈ ਹੈ। ਹੋਰ ਫਾਇਰ ਟੈਂਡਰ ਵੀ ਮੌਕੇ ‘ਤੇ ਭੇਜੇ ਜਾ ਰਹੇ ਹਨ ਤਾਂ ਜੋ ਅੱਗ ਨੂੰ ਪੂਰੀ ਤਰ੍ਹਾਂ ਬੁਝਾਇਆ ਜਾ ਸਕੇ।

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੋਂ ਬਾਅਦ ਹੀ ਨੁਕਸਾਨ ਸਬੰਧੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments