ਬਹਾਦਰਗੜ੍ਹ : ਆਧੁਨਿਕ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਫੁਟਵੀਅਰ ਫੈਕਟਰੀ ਵਿੱਚ ਵੀਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਫੈਕਟਰੀ ਵਿੱਚ ਮੌਜੂਦ ਵਰਕਰਾਂ ਨੂੰ ਭੱਜ ਕੇ ਆਪਣੀ ਜਾਨ ਬਚਾਉਣੀ ਪਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਫੈਕਟਰੀ ਨੂੰ ਭਾਰੀ ਨੁਕਸਾਨ ਹੋਇਆ ਹੈ, ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਤੇ ਫਾਇਰ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ। ਸਥਾਨਕ ਪ੍ਰਸ਼ਾਸਨ ਨੇ ਫੈਕਟਰੀ ਮਾਲਕ ਨਾਲ ਸੰਪਰਕ ਕੀਤਾ ਹੈ ਅਤੇ ਘਟਨਾ ਦੇ ਵੇਰਵਾ ਮੰਗਿਆ ਹੈ।










