Home ਪੰਜਾਬ ਜਲੰਧਰ ‘ਚ ਦੋ ਦਿਨ ਬੰਦ ਰਹਿਣ ਗਿਆ ਮਾਸ, ਆਂਡੇ ਅਤੇ ਸ਼ਰਾਬ ਦੀਆਂ...

ਜਲੰਧਰ ‘ਚ ਦੋ ਦਿਨ ਬੰਦ ਰਹਿਣ ਗਿਆ ਮਾਸ, ਆਂਡੇ ਅਤੇ ਸ਼ਰਾਬ ਦੀਆਂ ਦੁਕਾਨਾਂ

0

ਜਲੰਧਰ : ਭਗਤ ਕਬੀਰ ਜੀ ਦਾ ਪ੍ਰਕਾਸ਼ ਪੁਰਬ 11 ਜੂਨ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਤਹਿਤ ਜਲੰਧਰ ਵਿੱਚ ਅੱਜ ਅਤੇ ਕੱਲ੍ਹ ਯਾਨੀ 10 ਅਤੇ 11 ਜੂਨ ਨੂੰ ਮਾਸ, ਆਂਡੇ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਫੈਸਲਾ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਧਾਰਮਿਕ ਭਾਵਨਾਵਾਂ ਦੀ ਮਾਣ-ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਇਸ ਸਬੰਧੀ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ 10 ਜੂਨ ਨੂੰ ਭਗਤ ਕਬੀਰ ਜੀ ਦੇ ਮੰਦਰ ਅਤੇ ਸ਼ੋਭਾ ਯਾਤਰਾ ਦੇ ਸ਼ੁਰੂਆਤੀ ਰਸਤੇ ਦੇ ਨੇੜੇ ਮਾਸ, ਆਂਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ ਅਤੇ 11 ਜੂਨ ਨੂੰ ਸ਼ੋਭਾ ਯਾਤਰਾ ਦੇ ਪੂਰੇ ਰਸਤੇ ਅਤੇ ਮੰਦਰ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵੀ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version