Home ਪੰਜਾਬ ਵਿਧਾਨ ਸਭਾ ਸੈਸ਼ਨ ਵਿਚਾਲੇ ਮੀਟਿੰਗ, CM ਮਾਨ ਨੇ ਸੱਦ ਲਈ ਕੈਬਨਿਟ ਬੈਠਕ

ਵਿਧਾਨ ਸਭਾ ਸੈਸ਼ਨ ਵਿਚਾਲੇ ਮੀਟਿੰਗ, CM ਮਾਨ ਨੇ ਸੱਦ ਲਈ ਕੈਬਨਿਟ ਬੈਠਕ

0

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸੈਸ਼ਨ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਦੀ ਮੀਟਿੰਗ ਬੁਲਾ ਲਈ ਹੈ। ਦੱਸਿਆਂ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਿਹਰ 2 ਵਜੇ ਹੋਣ ਜਾ ਰਹੀ ਹੈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਮੀਟਿੰਗ ਪੰਜਾਬ ਸਕੱਤਰੇਤ ਵਿਚ ਹੋਵੇਗੀ।

ਜਾਣਕਾਰੀ ਮੁਤਾਬਕ ਇਸ ਅਚਾਨਕ ਸੱਦੀ ਮੀਟਿੰਗ ਦੌਰਾਨ ਵਿਧਾਨ ਸਭਾ ਵਿਚ ਪੇਸ਼ ਹੋਣ ਵਾਲੇ ਬਿੱਲ ਅਤੇ ਮਤੇ ਪੇਸ਼ ਕੀਤੇ ਜਾ ਸਕਦੇ ਹਨ ਅਤੇ ਇਨ੍ਹਾਂ ਬਿੱਲਾਂ ਤੇ ਮਤਿਆਂ ਨੂੰ ਕੱਲ੍ਹ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ’ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version