ਮੌਸਮ ਵਿਭਾਗ ਨੇ ਸੂਬੇ ‘ਚ 2 ਦਿਨਾਂ ਲਈ ਤੇਜ਼ ਗਰਮੀ ਦੀ ਚੇਤਾਵਨੀ ਕੀਤੀ ਜਾਰੀ

0
56

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਜਿੱਥੇ ਸੂਬੇ ਵਿੱਚ 2 ਦਿਨਾਂ ਲਈ ਤੇਜ਼ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ, ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਗਰਜ ਨਾਲ ਮੀਂਹ ਪੈਣ ਦਾ ਅਲਰਟ ਵੀ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ 29 ਅਤੇ 30 ਅਪ੍ਰੈਲ ਨੂੰ ਸੂਬੇ ਵਿੱਚ ਤੇਜ਼ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 1 ਤੋਂ 4 ਮਈ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਅਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ. ਨਗਰ, ਗੁਰਦਾਸਪੁਰ, ਤਰਨਤਾਰਨ, ਨਵਾਂਸ਼ਹਿਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਗਰਮੀ ਦੀ ਚੇਤਾਵਨੀ ਦੇ ਵਿਚਕਾਰ ਦੁਪਹਿਰ ਸਮੇਂ ਲੋਕਾਂ ਨੂੰ ਘਰਾਂ ਤੋਂ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

LEAVE A REPLY

Please enter your comment!
Please enter your name here