ਹਰਿਆਣਾ ‘ਚ ਵੱਧਦੀ ਗਰਮੀ ਕਾਰਨ ਮੌਸਮ ਵਿਭਾਗ ਨੇ ਜਾਰੀ ਕੀਤਾ ‘ਰੈੱਡ ਅਲਰਟ’

0
123

ਹਰਿਆਣਾ : ਹਰਿਆਣਾ ਵਿੱਚ ਇਸ ਸਮੇਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ। ਸੂਬੇ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਭਲਕੇ ਯਾਨੀ 13 ਜੂਨ ਤੱਕ 9 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ, 14 ਤੋਂ 16 ਜੂਨ ਦੇ ਵਿਚਕਾਰ ਧੂੜ ਭਰੀ ਹਵਾ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ, ਹਰਿਆਣਾ ਵਿੱਚ 3 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਇਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਸਕਦੀ ਹੈ। ਦੂਜੇ ਪਾਸੇ, ਗੁਰੂਗ੍ਰਾਮ ਦੇ ਡੀ.ਸੀ ਨੇ ਲੋਕਾਂ ਨੂੰ ਅਗਲੇ ਕੁਝ ਦਿਨਾਂ ਲਈ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਘਰਾਂ ਵਿੱਚ ਰਹਿਣ ਦੀ ਸਲਾਹ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋਂ ਬਾਹਰ ਨਿਕਲੋ। ਜੇਕਰ ਤੁਸੀਂ ਬਾਹਰ ਜਾ ਰਹੇ ਹੋ, ਤਾਂ ਆਪਣਾ ਚਿਹਰਾ ਅਤੇ ਸਿਰ ਢੱਕ ਕੇ ਹੀ ਬਾਹਰ ਨਿਕਲੋ।

ਸਭ ਤੋਂ ਗਰਮ ਜ਼ਿਲ੍ਹਾ ਰਿਹਾ ਸਿਰਸਾ
ਇਸ ਦੇ ਨਾਲ ਹੀ, ਹਰਿਆਣਾ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਬੀਤੇ ਦਿਨ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਪਹੁੰਚ ਗਿਆ ਹੈ। ਸਭ ਤੋਂ ਗਰਮ ਜ਼ਿਲ੍ਹਾ ਸਿਰਸਾ ਰਿਹਾ।

LEAVE A REPLY

Please enter your comment!
Please enter your name here