Home ਦੇਸ਼ ਮੌਸਮ ਵਿਗਿਆਨ ਵਿਭਾਗ ਨੇ ਰਾਸ਼ਟਰੀ ਰਾਜਧਾਨੀ ‘ਚ ਮੀਂਹ ਤੇਜ਼ ਹਵਾਵਾਂ ‘ਤੇ ਗਰਜ...

ਮੌਸਮ ਵਿਗਿਆਨ ਵਿਭਾਗ ਨੇ ਰਾਸ਼ਟਰੀ ਰਾਜਧਾਨੀ ‘ਚ ਮੀਂਹ ਤੇਜ਼ ਹਵਾਵਾਂ ‘ਤੇ ਗਰਜ ਦਾ ਜਾਰੀ ਕੀਤਾ ਯੈਲੋ ਅਲਰਟ’

0

ਨਵੀਂ ਦਿੱਲੀ : ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐਮ.ਡੀ) ਨੇ ਅੱਜ ਯਾਨੀ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਮੀਂਹ, ਤੇਜ਼ ਹਵਾਵਾਂ ਚੱਲਣ ਅਤੇ ਬਦਲਾਂ ਦੀ ਗਰਜ ਨਾਲ ਮੀਂਹ ਦੀ ਚੇਤਾਵਨੀ ਦਿੰਦਿਆਂ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੀਂਹ ਕਾਰਨ ਦਿੱਲੀ ਵਿੱਚ ਉਮਸ ਦੀ ਸਥਿਤੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 28.4 ਡਿਗਰੀ ਸੈਲਸੀਅਸ ਤੱਕ ਹਵਾ ਵਿੱਚ ਨਮੀ ਦਾ ਪੱਧਰ 74 ਪ੍ਰਤੀਸ਼ਤ ਦਰਜ ਕੀਤਾ ਗਿਆ। ਆਈ.ਐਮ.ਡੀ ਦੇ ਅਨੁਸਾਰ, ਵੱਧ ਤੋਂ ਵੱਧ ਤਾਪਮਾਨ ਲਗਭਗ 36 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਭਵਿੱਖਬਾਣੀ ਹੈ।

IMD ਨੇ ਹਲਕੀ ਤੋਂ ਦਰਮਿਆਨੀ ਮੀਂਹ, ਬਿਜਲੀ, ਗਰਜ-ਤੂਫ਼ਾਨ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਵਾਲੀਆਂ ਦੀ ਭਵਿੱਖਬਾਣੀ ਕੀਤੀ ਹੈ। ਰਾਸ਼ਟਰੀ ਰਾਜਧਾਨੀ ਲਈ ‘ਯੈਲੋ ਅਲਰਟ’ ਜਾਰੀ ਕਰਦੇ ਹੋਏ, IMD ਨੇ ਨਿਵਾਸੀਆਂ ਨੂੰ ਖਾਸ ਕਰਕੇ ਬਾਹਰੀ ਗਤੀਵਿਧੀਆਂ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version