Home ਪੰਜਾਬ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ‘ਚ ਜਾਰੀ ਕੀਤਾ ਯੈਲੋ ਅਲਰਟ

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ‘ਚ ਜਾਰੀ ਕੀਤਾ ਯੈਲੋ ਅਲਰਟ

0

ਚੰਡੀਗੜ੍ਹ: ਪੰਜਾਬ ਵਿੱਚ ਅੱਜ ਮੀਂਹ ਦੇ ਆਸਾਰ ਬਣ ਰਹੇਂ ਹਨ। ਨੌਤਪਾ ਸ਼ੁਰੂ ਹੋਏ ਦੋ ਦਿਨ ਹੋ ਚੁੱਕੇ ਹਨ, ਫਿਰ ਵੀ ਸੂਬੇ ਵਿੱਚ ਨਾ ਤਾਂ ਕੋਈ ਹੀਟਵੇਵ ਅਲਰਟ ਹੈ ਅਤੇ ਨਾ ਹੀ ਕੋਈ ਗਰਮ ਹਵਾਵਾਂ ਚੱਲ ਰਹੀਆਂ ਹਨ। ਉਲਟ, ਰਾਜ ਵਿੱਚ ਅਧਿਕਤਮ ਤਾਪਮਾਨ ‘ਚ ਕਮੀ ਆਈ ਹੈ ਅਤੇ ਮੌਜੂਦਾ ਸਮੇਂ ਵਿੱਚ ਇੱਥੇ ਤਾਪਮਾਨ ਸਧਾਰਨ ਤੋਂ 5.4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 29 ਮਈ ਤੱਕ ਲੂ ਸੰਬੰਧੀ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ ਅਧਿਕਤਮ ਤਾਪਮਾਨ ਵਿੱਚ ਔਸਤਨ 3.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਹ ਤਾਪਮਾਨ ਸਧਾਰਨ ਨਾਲੋਂ 5.4 ਡਿਗਰੀ ਸੈਲਸੀਅਸ ਘੱਟ ਹੈ, ਜੋ ਕਿ ਗਰਮੀ ਦੇ ਇਸ ਮੌਸਮ ਵਿੱਚ ਇੱਕ ਮਹੱਤਵਪੂਰਨ ਬਦਲਾਅ ਮੰਨਿਆ ਜਾ ਰਿਹਾ ਹੈ।

ਮੌਸਮ ਵਿਭਾਗ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਲਈ ਅਗਲੇ ਚਾਰ ਦਿਨਾਂ ਤੱਕ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।

ਜਲੰਧਰ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।

ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।

ਪਟਿਆਲਾ – ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਰਹੇਗਾ।

ਮੋਹਾਲੀ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 24 ਤੋਂ 37 ਡਿਗਰੀ ਸੈਲਸੀਅਸ ਤੱਕ ਰਹੇਗਾ।

NO COMMENTS

LEAVE A REPLY

Please enter your comment!
Please enter your name here

Exit mobile version