Home ਪੰਜਾਬ ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ...

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

0

ਚੰਡੀਗੜ੍ਹ : ਇੱਕ ਹੋਰ ਇਤਿਹਾਸਕ ਪਹਿਲ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਸਾਂਝੇਦਾਰੀ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਨੌਕਰੀ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈਏਐਸ ਦੀ ਮੌਜੂਦਗੀ ਵਿੱਚ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ, ਚੰਡੀਗੜ੍ਹ ਵਿਚਕਾਰ ਇੱਕ ਸਮਝੌਤਾ ਪੱਤਰ (ਐਮ.ਓ.ਯੂ) ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨਾ ਹੈ।

ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਸਾਂਝਾ ਕਰਦੇ ਹੋਏ, ਸ੍ਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ਵਿੱਚ ਕੁਦਰਤੀ ਕਾਰਨਾਂ ਕਰਕੇ ਮੌਤ ਹੋਣ ਦੀ ਸੂਰਤ ਵਿੱਚ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ਮੌਤ ਹੋਣ ਦੀ ਸੂਰਤ ਵਿੱਚ 16 ਲੱਖ ਰੁਪਏ ਦਾ ਬੀਮਾ ਕਵਰ ਅਤੇ ਹਵਾਈ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ 18 ਲੱਖ ਰੁਪਏ ਦਾ ਬੀਮਾ ਕਵਰ ਸ਼ਾਮਲ ਹੈ। ਇਸ ਤੋਂ ਇਲਾਵਾ, ਇਹ ਸਕੀਮ ਖਾਤਾ ਧਾਰਕਾਂ ਨੂੰ ਸਹੂਲਤ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਜ਼ੀਰੋ ਬੈਲੇਂਸ ਦੀ ਜ਼ਰੂਰਤ ਤੋਂ ਬਿਨਾਂ ਸਧਾਰਨ ਬੈਂਕਿੰਗ, 10,000 ਰੁਪਏ ਤੱਕ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦੇ 50 ਪ੍ਰਤੀਸ਼ਤ ਤੱਕ ਦੀ ਤੁਰੰਤ ਓਵਰਡਰਾਫਟ ਸਹੂਲਤ ਵੀ ਪ੍ਰਦਾਨ ਕਰਦੀ ਹੈ। ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਕੀਮ ਇਨ੍ਹਾਂ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਏਗੀ ਤਾਂ ਜੋ ਉਹ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਸਮਰਥਨ ਦੇਣ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ‘ਤੇ ਵਧੇਰੇ ਧਿਆਨ ਕੇਂਦਰਿਤ ਕਰ ਸਕਣ। ਇਹ ਪਹਿਲ ਸਰਕਾਰੀ ਸਕੂਲਾਂ ਵਿੱਚ ਨਿਯੁਕਤ ਕੁੱਕ-ਕਮ-ਹੈਲਪਰਾਂ ਲਈ ਵਿੱਤੀ ਸਮਾਵੇਸ਼ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version