ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਤਹਤ ਅੱਤਵਾਦੀ ਸੰਗਠਨ ਐਲਾਨ ਕੀਤਾ: ਅਮਿਤ ਸ਼ਾਹ

0
43

ਨਵੀਂ ਦਿੱਲੀ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਅੱਤਵਾਦ ਦੇ ਪ੍ਰਤੀ ਜ਼ੀਰੋ ਟੌਲਰੈਂਸ ਦੇ ਵਿਜ਼ਨ ਨੂੰ ਅੱਗੇ ਵਧਾਉਂਦੇ ਹੋਏ ਗ੍ਰਹਿ ਮੰਤਰਾਲੇ (MHA) ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ।

X ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸੱਤਿਕਾਰਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਅੱਤਵਾਦੀ  ਦੇ ਪ੍ਰਤੀ ਜ਼ੀਰੋ ਟੌਲਰੈਂਸ ਦੇ ਸੰਕਲਪ ਨੂੰ ਅੱਗੇ ਵਧਾਉਂਦੇ ਹੋਏ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਦੇ ਤਹਿਤ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ।

ਇਹ ਸੰਗਠਨ ਸਰਹੱਦ ਪਾਰ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ, ਇਹ ਨੌਜਵਾਨਾਂ ਅਤੇ ਛੋਟੇ-ਮੋਟੇ ਅਪਰਾਧੀਆਂ ਨੂੰ ਅੱਤਵਾਦ ਦੇ ਲਈ ਭੜਕਾਉਣ ਦਾ ਕੰਮ ਕਰਦਾ ਹੈ। ਭਾਰਤ ਦੀ ਲੋਕਤੰਤਰੀ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਦੇ ਤਾਣੇ-ਬਾਣੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਸ ਸਿੰਡੀਕੇਟ ਨੇ ਨਫ਼ਰਤ ਭਰੀ ਡਿਜੀਟਲ ਸਮੱਗਰੀ ਵੀ ਪ੍ਰਕਾਸ਼ਿਤ ਕੀਤੀ ਹੈ।

LEAVE A REPLY

Please enter your comment!
Please enter your name here