ਮੋਗਾ ਪੁਲਿਸ ਨੇ 6 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀ ਕੀਤੇ ਕਾਬੂ

0
80

ਮੋਗਾ : ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪਿੰਡ ਬੁੱਟਰ ਦੇ ਇੱਕ ਵਿਅਕਤੀ ਨੂੰ ਪਰਿਵਾਰ ਸਮੇਤ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀ ਧਮਕੀਆਂ ਦੇ ਕੇ 6 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਮੋਬਾਇਲ ਫੋਨ ਬਰਾਮਦ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਸੁਪਰਡੈਂਟ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਗਲਤ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 22 ਅਗਸਤ ਨੂੰ ਪਿੰਡ ਬੁੱਟਰ ਕਲਾਂ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਬੱਧਨੀਕਲਾਂ ਪੁਲਿਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿੱਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ, ਪਹਿਲਾਂ ਮੇਰੇ ਤੋਂ 2 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ, ਜਦੋਂ ਮੈਂ ਇਨਕਾਰ ਕਰ ਦਿੱਤਾ ਤਾਂ 20 ਅਗਸਤ ਦੀ ਰਾਤ ਨੂੰ ਉਨ੍ਹਾਂ ਨੇ ਵੱਖ-ਵੱਖ ਮੋਬਾਈਲ ਫੋਨਾਂ ਤੋਂ 6 ਲੱਖ ਰੁਪਏ ਦੀ ਫਿਰੌਤੀ ਮੰਗੀ ਅਤੇ ਕਿਹਾ ਕਿ ਜੇਕਰ ਸਾਡੀ ਮੰਗ ਪੂਰੀ ਨਹੀਂ ਹੋਈ ਤਾਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ।

ਪੁਲਿਸ ਵੱਲੋਂ ਤਕਨੀਕੀ ਤਰੀਕਿਆਂ ਰਾਹੀਂ ਜਾਂਚ ਕਰਨ ਅਤੇ ਵਿਦੇਸ਼ੀ ਨੰਬਰਾਂ ਤੋਂ ਆਈਆਂ ਕਾਲਾਂ ਦੇ ਵੇਰਵੇ ਪ੍ਰਾਪਤ ਕਰਨ ਤੋਂ ਬਾਅਦ, ਚਾਰ ਵਿਅਕਤੀਆਂ, ਧਰਮਪ੍ਰੀਤ ਸਿੰਘ ਧਰਮ ਵਾਸੀ ਪਿੰਡ ਬੁੱਟਰ ਕਲਾਂ, ਜੋ ਕਿ ਇਸ ਸਮੇਂ ਬਹਿਰੀਨ ਵਿੱਚ ਹੈ, ਪ੍ਰਿਤਪਾਲ ਸਿੰਘ ਵਾਸੀ ਪਿੰਡ ਬੁੱਟਰ ਕਲਾਂ, ਗੁਰਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਬੁੱਟਰ ਕਲਾਂ ਅਤੇ ਰਾਜਦੀਪ ਸਿੰਘ ਵਾਸੀ ਪਿੰਡ ਲੱਖਾ ਲੁਧਿਆਣਾ, ਜੋ ਕਿ ਇਸ ਸਮੇਂ ਬਹਿਰੀਨ ਵਿੱਚ ਹੈ, ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਥਾਣਾ ਬੱਧਨੀਕਲਾਂ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here