ਨਗਰਪਾਲਿਕਾ ਦੇ ਚੇਅਰਮੈਨ ਰਮੇਸ਼ ਬੈਟਰੀਵਾਲਾ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

0
118

ਹਰਿਆਣਾ: ਹਰਿਆਣਾ ‘ਚ ਭਾਜਪਾ ਨੂੰ ਇਕ ਹੋਰ ਝਟਕਾ ਲੱਗਾ ਹੈ। ਹਿਸਾਰ ਜ਼ਿਲ੍ਹੇ ਦੇ ਬਰਵਾਲਾ ਨਗਰਪਾਲਿਕਾ ਦੇ ਚੇਅਰਮੈਨ ਰਮੇਸ਼ ਬੈਟਰੀਵਾਲਾ (Ramesh Batterywala) ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ‘ਚ ਲਿਖਿਆ- ਮੈਂ ਭਾਰਤੀ ਜਨਤਾ ਪਾਰਟੀ ਦੀ ਹਰ ਜ਼ਿੰਮੇਵਾਰੀ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਇਸ ਲਈ, ਕਿਰਪਾ ਕਰਕੇ ਮੇਰਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰੋ।

ਦੱਸ ਦਈਏ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ 5 ਅਕਤੂਬਰ ਨੂੰ ਹਨ ਅਤੇ ਇਸ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

 

LEAVE A REPLY

Please enter your comment!
Please enter your name here