HomePunjabਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲਿਆ ਨਗਰ ਕੀਰਤਨ, ਸੰਗਤਾਂ ਨੇ ਸ਼ਰਧਾ ਨਾਲ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲਿਆ ਨਗਰ ਕੀਰਤਨ, ਸੰਗਤਾਂ ਨੇ ਸ਼ਰਧਾ ਨਾਲ ਕੀਤੇ ਦਰਸ਼ਨ

ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਆਰੰਭ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਅਤੇ ਘੰਟਾ ਘਰ ਗੇਟ ਤੋਂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਿਆ। ਨਿਰਧਾਰਤ ਪ੍ਰੋਗਰਾਮ ਅਨੁਸਾਰ ਇਹ ਨਗਰ ਕੀਰਤਨ ਦੇਰ ਸ਼ਾਮ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।

ਇਸ ਪਵਿੱਤਰ ਮੌਕੇ ਨਗਰ ਕੀਰਤਨ ਵਿੱਚ ਸ਼ਬਦ ਕੀਰਤਨੀ ਜਥਿਆਂ, ਸ਼ਬਦ ਚੌਂਕੀ ਜਥਿਆਂ, ਸਕੂਲੀ ਬੱਚਿਆਂ, ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਨੇ ਸ਼ਮੂਲੀਅਤ ਕੀਤੀ। ਵੱਖ-ਵੱਖ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਧਾਰਮਿਕ ਪ੍ਰਸਤੁਤੀਆਂ ਰਾਹੀਂ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗਿਆ ਗਿਆ।

ਸੰਗਤਾਂ ਵਿੱਚ ਗੁਰਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਰਸਤੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਗਰ ਕੀਰਤਨ ਦੇ ਦਰਸ਼ਨ ਕਰਕੇ ਆਪਣੀ ਸ਼ਰਧਾ ਪ੍ਰਗਟਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments