Monday, August 10, 2026
Google search engine
Homeਪੰਜਾਬਸਥਾਨਕ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ ਦੌਰਾਨ ਦੋ ਕੈਦੀਆਂ ਦੇ ਕਬਜ਼ੇ 'ਚੋਂ...

ਸਥਾਨਕ ਕੇਂਦਰੀ ਜੇਲ੍ਹ ‘ਚ ਅਚਨਚੇਤ ਚੈਕਿੰਗ ਦੌਰਾਨ ਦੋ ਕੈਦੀਆਂ ਦੇ ਕਬਜ਼ੇ ‘ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਫ਼ੋਨ ਬਰਾਮਦ

ਲੁਧਿਆਣਾ: ਸਥਾਨਕ ਕੇਂਦਰੀ ਜੇਲ੍ਹ ‘ਚ ਬੰਦ ਅਪਰਾਧੀਆਂ ਅਤੇ ਹਵਾਲਾਤੀਆਂ ਵਲੋਂ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਉਣ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਦੋ ਕੈਦੀਆਂ ਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਅਤੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਿਸ ਨੇ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੇਂਦਰੀ ਜੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਜੇਲ੍ਹ ਦੀ ਚਾਰਦੀਵਾਰੀ ਅਤੇ ਬੈਰਕਾਂ ਵਿੱਚ ਅਚਨਚੇਤ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਚੈਕਿੰਗ ਦੌਰਾਨ ਜੇਲ੍ਹ ‘ਚ ਬੰਦ ਕੈਦੀਆਂ ਸੋਨੂੰ ਠਾਕੁਰ ਅਤੇ ਕੁਲਵਿੰਦਰ ਸਿੰਘ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 34 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ (ਹੈਰੋਇਨ/ਚਿੱਟਾ) ਅਤੇ 5 ਮੋਬਾਇਲ ਫੋਨ (ਵੱਖ-ਵੱਖ ਬ੍ਰਾਂਡ ਦੇ) ਬਰਾਮਦ ਹੋਏ।

ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉੱਚ ਸੁਰੱਖਿਆ ਵਾਲੀ ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫ਼ੋਨ ਰੱਖਣਾ ਜੇਲ੍ਹ ਦੇ ਨਿਯਮਾਂ ਦੀ ਘੋਰ ਉਲੰਘਣਾ ਹੈ। ਸਥਾਨਕ ਪੁਲਿਸ ਨੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਅਤੇ ਪੱਤਰ ਦੇ ਆਧਾਰ ‘ਤੇ ਦੋਸ਼ੀ ਕੈਦੀ ਸੋਨੂੰ ਠਾਕੁਰ ਅਤੇ ਕੁਲਵਿੰਦਰ ਸਿੰਘ ਦੇ ਖ਼ਿਲਾਫ਼ ਜੇਲ੍ਹ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਨੂੰ ਸਲਾਖਾਂ ਪਿੱਛੇ ਭੇਜਣ ਵਿਚ ਬਾਹਰੀ ਜਾਂ ਅੰਦਰੂਨੀ ਤੱਤ ਸ਼ਾਮਲ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments