Monday, August 10, 2026
Google search engine
Homeਦੇਸ਼ਮਹਿੰਗਾਈ ਦਾ ਨਵਾਂ ਝਟਕਾ: ਪੈਟਰੋਲ-ਡੀਜ਼ਲ 3 ਰੁਪਏ ਮਹਿੰਗੇ

ਮਹਿੰਗਾਈ ਦਾ ਨਵਾਂ ਝਟਕਾ: ਪੈਟਰੋਲ-ਡੀਜ਼ਲ 3 ਰੁਪਏ ਮਹਿੰਗੇ

ਦਿੱਲੀ: ਦੇਸ਼ ਭਰ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3-3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਗਿਆ ਹੈ। ਨਵੀਆਂ ਦਰਾਂ 15 ਮਈ ਤੋਂ ਲਾਗੂ ਹੋ ਚੁੱਕੀਆਂ ਹਨ। ਦੋ ਸਾਲਾਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਇੰਧਨ ਦੀਆਂ ਕੀਮਤਾਂ ਵਿੱਚ ਇੰਨਾ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਦੀ ਜੇਬ ‘ਤੇ ਵਾਧੂ ਬੋਝ ਪੈਣਾ ਤੈਅ ਮੰਨਿਆ ਜਾ ਰਿਹਾ ਹੈ।

ਨਵੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 97.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 90.67 ਰੁਪਏ ਪ੍ਰਤੀ ਲੀਟਰ ਦੇ ਰੇਟ ਨਾਲ ਵਿਕੇਗਾ। ਇੰਧਨ ਦੀਆਂ ਵਧੀਆਂ ਕੀਮਤਾਂ ਦਾ ਸਿੱਧਾ ਅਸਰ ਆਵਾਜਾਈ ਖਰਚਾਂ ਅਤੇ ਰੋਜ਼ਾਨਾ ਦੀਆਂ ਜ਼ਰੂਰੀ ਵਸਤੂਆਂ ‘ਤੇ ਪੈ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਬਜ਼ੀਆਂ, ਦੁੱਧ ਅਤੇ ਹੋਰ ਜ਼ਰੂਰੀ ਸਮਾਨ ਦੀਆਂ ਕੀਮਤਾਂ ਵੀ ਵੱਧ ਸਕਦੀਆਂ ਹਨ।

ਇਸ ਦੇ ਨਾਲ ਹੀ ਸੀ.ਐਨ.ਜੀ. ਵਰਤਣ ਵਾਲੇ ਲੋਕਾਂ ਨੂੰ ਵੀ ਰਾਹਤ ਨਹੀਂ ਮਿਲੀ। ਵੱਡੇ ਸ਼ਹਿਰਾਂ ਵਿੱਚ ਸੀ.ਐਨ.ਜੀ. ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਹੁਣ ਇੱਕ ਕਿਲੋਗ੍ਰਾਮ ਸੀ.ਐਨ.ਜੀ. ਲਈ ਲੋਕਾਂ ਨੂੰ 79.09 ਰੁਪਏ ਅਦਾ ਕਰਨੇ ਪੈਣਗੇ। ਟੈਕਸੀ ਅਤੇ ਆਟੋ ਚਾਲਕਾਂ ਨੇ ਕਿਹਾ ਹੈ ਕਿ ਇੰਧਨ ਮਹਿੰਗਾ ਹੋਣ ਕਾਰਨ ਉਨ੍ਹਾਂ ਦੇ ਖਰਚੇ ਵਧ ਜਾਣਗੇ ਅਤੇ ਕਿਰਾਏ ਵਿੱਚ ਵਾਧਾ ਕਰਨਾ ਪੈ ਸਕਦਾ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰੀ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਕੰਪਨੀਆਂ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ‘ਤੇ ਅਜੇ ਵੀ 25 ਤੋਂ 30 ਰੁਪਏ ਪ੍ਰਤੀ ਲੀਟਰ ਤੱਕ ਦਾ ਘਾਟਾ ਹੋ ਰਿਹਾ ਹੈ। ਇਸ ਕਰਕੇ ਕੀਮਤਾਂ ਵਿੱਚ ਇਹ ਵਾਧਾ ਲਾਜ਼ਮੀ ਹੋ ਗਿਆ ਸੀ।

ਇੰਧਨ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰ ਨੇ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਲਈ ਇਹ ਫੈਸਲਾ ਮੁਸ਼ਕਲਾਂ ਵਧਾਉਣ ਵਾਲਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments