Home Punjab ਪੰਜਾਬ ਪੁਲਿਸ ਮੁਲਾਜ਼ਮਾਂ ਲਈ ਨਵਾਂ ਫਰਮਾਨ

ਪੰਜਾਬ ਪੁਲਿਸ ਮੁਲਾਜ਼ਮਾਂ ਲਈ ਨਵਾਂ ਫਰਮਾਨ

0

ਚੰਡੀਗੜ੍ਹ: ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਪੰਜਾਬ ਪੁਲਿਸ ਨੇ ਆਪਣੇ ਮੁਲਾਜ਼ਮਾਂ ਦੀ ਸਰਦੀਆਂ ਦੀ ਵਰਦੀ ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੁਲਿਸ ਡਾਇਰੈਕਟਰ ਜਨਰਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਰੈਂਕਾਂ ਦੇ ਪੁਲਿਸ ਮੁਲਾਜ਼ਮਾਂ ਲਈ ਸਰਦੀਆਂ ਦੀ ਵਰਦੀ 16 ਨਵੰਬਰ 2026 ਤੋਂ ਲਾਜ਼ਮੀ ਤੌਰ ’ਤੇ ਲਾਗੂ ਹੋਵੇਗੀ।

ਜਾਰੀ ਕੀਤੇ ਗਏ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ 15 ਨਵੰਬਰ ਤੱਕ ਪੁਲਿਸ ਮੁਲਾਜ਼ਮ ਸ਼ਾਮ ਅਤੇ ਰਾਤ ਦੀ ਡਿਊਟੀ ਦੌਰਾਨ ਆਪਣੀ ਲੋੜ ਮੁਤਾਬਕ ਸਰਦੀਆਂ ਦੀ ਵਰਦੀ ਪਹਿਨ ਸਕਦੇ ਹਨ। ਇਸ ਤੋਂ ਬਾਅਦ 16 ਨਵੰਬਰ ਤੋਂ ਨਵੇਂ ਹੁਕਮਾਂ ਮੁਤਾਬਕ ਵਰਦੀ ਪਾਉਣੀ ਹੋਵੇਗੀ।

ਇਨ੍ਹਾਂ ਹੁਕਮਾਂ ਦੀ ਜਾਣਕਾਰੀ ਪੰਜਾਬ ਦੇ ਸਮੂਹ ਪੁਲਿਸ ਦਫ਼ਤਰਾਂ ਦੇ ਮੁਖੀਆਂ ਅਤੇ ਪੁਲਿਸ ਹੈੱਡਕੁਆਰਟਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਮੁਖੀਆਂ ਨੂੰ ਭੇਜੀ ਗਈ ਹੈ। ਉਨ੍ਹਾਂ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਤੱਕ ਇਹ ਨਿਰਦੇਸ਼ ਪਹੁੰਚਾਉਣ ਅਤੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਤਰ੍ਹਾਂ 16 ਨਵੰਬਰ ਤੋਂ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ ਮੁਲਾਜ਼ਮ ਨਿਰਧਾਰਤ ਸਰਦੀਆਂ ਦੀ ਵਰਦੀ ਵਿੱਚ ਨਜ਼ਰ ਆਉਣਗੇ।

NO COMMENTS

LEAVE A REPLY

Please enter your comment!
Please enter your name here

Exit mobile version