Home Punjab ਅੰਮ੍ਰਿਤਸਰ ਏਅਰਪੋਰਟ ’ਤੇ ਉਡਾਣਾਂ ਦੀ ਨਵੀਂ ਟਾਈਮਿੰਗ ਜਾਰੀ

ਅੰਮ੍ਰਿਤਸਰ ਏਅਰਪੋਰਟ ’ਤੇ ਉਡਾਣਾਂ ਦੀ ਨਵੀਂ ਟਾਈਮਿੰਗ ਜਾਰੀ

0

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਹਵਾਈ ਅੱਡਾ ਪ੍ਰਸ਼ਾਸਨ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਵਾਂ ਵਿੰਟਰ ਫਲਾਈਟ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਹਵਾਈ ਅੱਡੇ ਦੇ ਰਨਵੇਅ ’ਤੇ ਚੱਲ ਰਿਹਾ ਵਿਕਾਸ ਕਾਰਜ ਪੂਰਾ ਹੋ ਚੁੱਕਾ ਹੈ। ਇਸ ਤੋਂ ਬਾਅਦ ਉਡਾਣਾਂ ਦਾ ਸੰਚਾਲਨ ਮੁੜ ਪੂਰੀ ਤਰ੍ਹਾਂ ਆਮ ਕਰ ਦਿੱਤਾ ਗਿਆ ਹੈ।

ਹੁਣ ਯਾਤਰੀ ਨਵੀਂ ਸਮਾਂ-ਸਾਰਣੀ ਅਨੁਸਾਰ ਆਪਣੀ ਹਵਾਈ ਯਾਤਰਾ ਦੀ ਯੋਜਨਾ ਬਣਾ ਸਕਦੇ ਹਨ। ਹਵਾਈ ਅੱਡੇ ਤੋਂ ਜਾਣ ਵਾਲੇ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਫ਼ਰ ਤੋਂ ਪਹਿਲਾਂ ਆਪਣੀ ਫਲਾਈਟ ਦਾ ਸਮਾਂ ਏਅਰਲਾਈਨ ਜਾਂ ਹਵਾਈ ਅੱਡੇ ਦੇ ਅਧਿਕਾਰਤ ਮਾਧਿਅਮ ਰਾਹੀਂ ਜ਼ਰੂਰ ਚੈੱਕ ਕਰ ਲੈਣ।

     

NO COMMENTS

LEAVE A REPLY

Please enter your comment!
Please enter your name here

Exit mobile version