ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਦੇ ਬਾਅਦ ਮਾਮਲੇ ‘ਚ ਆਇਆ ਨਵਾਂ ਮੋੜ

0
94

ਪੰਜਾਬ : ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ (29) ਦੀ ਗੋਲੀ ਮਾਰ ਕੇ ਹੱਤਿਆ ਦੇ ਬਾਅਦ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ । ਮੈਡ ਸੰਧੂ ਦੇ ਦੋਸਤ ਕੰਵਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਜਲਦੀ ਹੀ ਮਸ਼ਹੂਰ ਟੀ.ਵੀ ਰਿਐਲਿਟੀ ਸ਼ੋਅ ‘ਬਿੱਗ ਬੌਸ’ ਵਿੱਚ ਸ਼ਾਮਲ ਹੋਣ ਵਾਲੇ ਸਨ। ਰਿਪੋਰਟਾਂ ਅਨੁਸਾਰ, ਉਨ੍ਹਾਂ ਨੇ 29 ਅਕਤੂਬਰ ਨੂੰ ‘ਬਿੱਗ ਬੌਸ’ ਦੇ ਘਰ ਵਿੱਚ ਦਾਖਲ ਹੋਣਾ ਸੀ।

ਕੰਵਰ ਸਿੰਘ ਮੁਤਾਬਕ, ‘ਬਿੱਗ ਬੌਸ’ ਵਿੱਚ ਮੈਡ ਸੰਧੂ ਦੇ ਦਾਖਲੇ ਲਈ ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਹੋ ਚੁੱਕੀ ਸੀ ਅਤੇ ਦਸਤਾਵੇਜ਼ਾਂ ‘ਤੇ ਦਸਤਖਤ ਵੀ ਹੋ ਗਏ ਸਨ। ਹਾਲਾਂਕਿ, ਉਨ੍ਹਾਂ ਨੇ ਜਨਤਕ ਤੌਰ ‘ਤੇ ਇਸ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਸੀ।

ਮੈਡ ਸੰਧੂ ਦੇ ਦੋਸਤ ਨੇ ਉਨ੍ਹਾਂ ਦੀ ਛਵੀ ਨੂੰ ਲੈ ਕੇ ਸਫਾਈ ਦਿੱਤੀ । ਉਨ੍ਹਾਂ ਨੇ ਕਿਹਾ ਕਿ ਮੈਡ ਸੰਧੂ ਕੋਈ ਬੁਰੇ ਵਿਅਕਤੀ ਨਹੀਂ ਸਨ, ਬਲਕਿ ਉਨ੍ਹਾਂ ਨੂੰ ਬੁਰ ਬਣਾਇਆ ਗਿਆ। ਉਹ ਛਬੀਲ ਲਗਾਉਣ ਅਤੇ ਲੰਗਰ ਦੀ ਸੇਵਾ ਵਰਗੇ ਸਮਾਜਿਕ ਕੰਮਾਂ ਵਿੱਚ ਵੀ ਸ਼ਾਮਲ ਰਹਿੰਦੇ ਸਨ । ਹੜ੍ਹਾਂ ਦੌਰਾਨ ਵੀ ਉਨ੍ਹਾਂ ਨੇ ਲੋੜਵੰਦਾਂ ਦੀ ਨਿੱਜੀ ਤੌਰ ‘ਤੇ ਮਦਦ ਕੀਤੀ ਸੀ।

ਇੱਕ ਹੋਰ ਇਨਫਲੂਐਂਸਰ ਨੂੰ ਧਮਕੀ
ਇਸ ਦੌਰਾਨ, ਮੈਡ ਸੰਧੂ ਦੇ ਕਤਲ ਤੋਂ ਬਾਅਦ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਕਿ ਇੱਕ ਹੋਰ ਸੋਸ਼ਲ ਮੀਡੀਆ ਇਨਫਲੂਐਂਸਰ, ਅਰੂਪ੍ਰੀਤ, ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਲੱਕੀ ਜੋਹਲ ਸਪੇਨ ਨੇ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਅਰੂਪ੍ਰੀਤ ਨੂੰ ਅਗਲਾ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ।

ਅਰੂਪ੍ਰੀਤ ਵੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹਨ ਅਤੇ ਇੰਸਟਾਗ੍ਰਾਮ ‘ਤੇ ‘ਰੀਲਜ਼’ ਸਾਂਝੀਆਂ ਕਰਦੇ ਹਨ। ਹੁਣ, ਮੈਡ ਸੰਧੂ ਦੇ ਕਤਲ ਤੋਂ ਬਾਅਦ ਮਿਲੀ ਧਮਕੀ ਨੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਦੀ ਸੁਰੱਖਿਆ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ।

LEAVE A REPLY

Please enter your comment!
Please enter your name here