Home ਦੇਸ਼ ਜੰਮੂ-ਕਸ਼ਮੀਰ ‘ਚ ਇੱਕ ਵਾਰ ਫਿਰ NIA ਦੀ ਛਾਪੇਮਾਰੀ

ਜੰਮੂ-ਕਸ਼ਮੀਰ ‘ਚ ਇੱਕ ਵਾਰ ਫਿਰ NIA ਦੀ ਛਾਪੇਮਾਰੀ

0

ਰਾਜੌਰੀ: ਰਾਜੌਰੀ ਪੁਲਿਸ (Rajouri Police) ਨੇ ਅੱਤਵਾਦ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ 25 ਥਾਵਾਂ ‘ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਹ ਕਾਰਵਾਈ ਐਨ.ਆਈ.ਏ. ਅਦਾਲਤ ਤੋਂ ਮਿਲੇ ਵਾਰੰਟ ਦੇ ਆਧਾਰ ‘ਤੇ ਕੀਤੀ ਗਈ ਹੈ।

ਪੁਲਿਸ ਨੇ ਰਾਜੌਰੀ, ਨੌਸ਼ਹਿਰਾ, ਥਾਨਾਮੰਡੀ, ਧਾਰਹਾਲ, ਕੋਟਰਕਾ, ਬੁਢਲ, ਮੰਜਾਕੋਟ ਅਤੇ ਚਿੰਗਸ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ । ਇਹ ਤਲਾਸ਼ੀ ਮੁਹਿੰਮ ਰਾਜੌਰੀ ਥਾਣੇ ਵਿੱਚ ਦਰਜ ਐਫ.ਆਈ.ਆਰ. ਨੰਬਰ 447/2024 ਨਾਲ ਸਬੰਧਤ ਜਾਂਚ ਦਾ ਹਿੱਸਾ ਸੀ। ਪੁਲਿਸ ਅਨੁਸਾਰ ਇਹ ਮਾਮਲਾ ਇੱਕ ਸਰਗਰਮ ਅੱਤਵਾਦੀ ਨੈੱਟਵਰਕ ਨਾਲ ਸਬੰਧਤ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਸਹਿਯੋਗ ਨਾਲ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮ ਕਰਨ, ਸੰਗਠਿਤ ਕਰਨ ਅਤੇ ਅੰਜਾਮ ਦੇਣ ਦੀ ਸਾਜਿਸ਼ ਰਚ ਰਿਹਾ ਸੀ।

ਤਲਾਸ਼ੀ ਮੁਹਿੰਮ ਦੌਰਾਨ ਮਹੱਤਵਪੂਰਨ ਦਸਤਾਵੇਜ਼ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਜਲਦੀ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਰਾਜੌਰੀ ਪੁਲਿਸ ਨੇ ਜ਼ਿਲ੍ਹੇ ਵਿੱਚ ਅੱਤਵਾਦ ਨਾਲ ਸਬੰਧਤ ਅਨਸਰਾਂ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਉਹ ਕੋਈ ਸ਼ੱਕੀ ਗਤੀਵਿਧੀ ਵੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

NO COMMENTS

LEAVE A REPLY

Please enter your comment!
Please enter your name here

Exit mobile version