ਨਿਹੰਗ ਸਿੰਘ ‘ਤੇ 3 ਬਾਈਕ ਸਵਾਰ ਨੌਜ਼ਵਾਨਾਂ ਨੇ ਕੀਤਾ ਹਮਲਾ, ਉਤਾਰੀ ਪੱਗ

0
119

ਲੁਧਿਆਣਾ : ਤਾਜਪੁਰ ਰੋਡ ‘ਤੇ ਆਪਣੇ ਦੋਸਤ ਨਾਲ ਗੱਲਾਂ ਕਰ ਰਹੇ ਨਿਹੰਗ ਸਿੰਘ ‘ਤੇ 3 ਬਾਈਕ ਸਵਾਰ ਨੌਜ਼ਵਾਨਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜ਼ਵਾਨ ਦੀ ਕੁੱਟਮਾਰ ਕਰਕੇ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਦੀ ਜੇਬ ਵਿੱਚੋਂ 4500 ਰੁਪਏ ਅਤੇ ਗਲੇ ਵਿੱਚੋਂ ਸੋਨੇ ਦੀ ਚੇਨ ਲੁੱਟ ਲਈ।

ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਾਹਿਲਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਮੁਹੰਮਦ ਇਜਾਜ਼ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਇਜਾਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here