ਪੰਜਾਬ : ਸੋਨੇ ਅਤੇ ਚਾਂਦੀ ਦੇ ਖਰੀਦਦਾਰਾਂ ਲਈ ਅੱਜ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ ਸੋਨੇ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ, ਜਦਕਿ ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ।
ਅੱਜ 24 ਕੈਰੇਟ ਸੋਨਾ 1,57,000 ਰੁਪਏ ਪ੍ਰਤੀ 10 ਗ੍ਰਾਮ ਹੈ, ਜੋ ਬੀਤੇ ਦਿਨ ਵੀ ਇਹੀ ਸੀ। ਜਦਕਿ 22 ਕੈਰੇਟ ਸੋਨੇ ਦੀ ਕੀਮਤ 1,46,010 ਰੁਪਏ ਪ੍ਰਤੀ 10 ਗ੍ਰਾਮ ਹੈ, ਇਸ ‘ਚ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ , ਚਾਂਦੀ ਦੀ ਕੀਮਤ ‘ਚ ਵਾਧਾ ਹੋਇਆ ਹੈ। ਅੱਜ ਚਾਂਦੀ 2,43,900 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ, ਜਦੋਂ ਕਿ ਬੀਤੇ ਦਿਨ ਇਸ ਦੀ ਕੀਮਤ 2,41,100 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਯਾਨੀ ਚਾਂਦੀ ਦੀ ਕੀਮਤ 2,800 ਰੁਪਏ ਪ੍ਰਤੀ ਕਿਲੋਗ੍ਰਾਮ ਵਧ ਗਈ ਹੈ।
