Monday, August 10, 2026
Google search engine
Homeਸੰਸਾਰਨਾਰਵੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਉੱਚ ਸਨਮਾਨ ਦਿੱਤਾ ਗਿਆ

ਨਾਰਵੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਉੱਚ ਸਨਮਾਨ ਦਿੱਤਾ ਗਿਆ

ਨਾਰਵੇ: ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਵੱਡੇ ਸਨਮਾਨ ‘ਗ੍ਰੈਂਡ ਕਰਾਸ ਆਫ਼ ਦ ਰਾਇਲ ਨਾਰਵੇਈਅਨ ਆਰਡਰ ਆਫ਼ ਮੈਰਿਟ’ ਨਾਲ ਨਵਾਜਿਆ ਗਿਆ। ਇਹ ਸਨਮਾਨ ਨਾਰਵੇ ਦੇ ਰਾਜਾ ਹੈਰਾਲਡ ਵੀ ਵੱਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਦੌਰਾਨ ਦੋਵੇਂ ਦੇਸ਼ਾਂ ਦੇ ਉੱਚ ਅਧਿਕਾਰੀ ਅਤੇ ਕਈ ਮਹੱਤਵਪੂਰਨ ਹਸਤੀਆਂ ਵੀ ਮੌਜੂਦ ਰਹੀਆਂ।

ਇਹ ਸਨਮਾਨ ਪ੍ਰਧਾਨ ਮੰਤਰੀ ਮੋਦੀ ਦਾ 32ਵਾਂ ਅੰਤਰਰਾਸ਼ਟਰੀ ਪੁਰਸਕਾਰ ਬਣ ਗਿਆ ਹੈ। ਇਸ ਤੋਂ ਪਹਿਲਾਂ ਸਵੀਡਨ ਵੱਲੋਂ ਵੀ ਉਨ੍ਹਾਂ ਨੂੰ ਸਰਵਉੱਚ ਰਾਸ਼ਟਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਲਗਾਤਾਰ ਮਿਲ ਰਹੇ ਅੰਤਰਰਾਸ਼ਟਰੀ ਸਨਮਾਨਾਂ ਨੂੰ ਭਾਰਤ ਦੀ ਵਧ ਰਹੀ ਵਿਸ਼ਵ ਪੱਧਰੀ ਪਛਾਣ ਅਤੇ ਕੂਟਨੀਤਿਕ ਮਜ਼ਬੂਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਓਸਲੋ ਵਿੱਚ ਹੋਈ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਰ ਸਟੋਰ ਨਾਲ ਦੋਪੱਖੀ ਸਬੰਧਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਯੂਰਪੀਅਨ ਮੁਕਤ ਵਪਾਰ ਸੰਘ (EFTA) ਦੇਸ਼ਾਂ ਵਿਚਕਾਰ ਪਿਛਲੇ ਸਾਲ ਲਾਗੂ ਹੋਇਆ ਵਪਾਰ ਅਤੇ ਆਰਥਿਕ ਭਾਈਵਾਲੀ ਸਮਝੌਤਾ ਦੋਵੇਂ ਪੱਖਾਂ ਲਈ ਨਵੇਂ ਮੌਕੇ ਖੋਲ੍ਹੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਅਗਲੇ 15 ਸਾਲਾਂ ਵਿੱਚ ਭਾਰਤ ਵਿੱਚ 100 ਬਿਲੀਅਨ ਡਾਲਰ ਦਾ ਨਿਵੇਸ਼ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਨਾਲ ਦੇਸ਼ ਵਿੱਚ ਤਕਰੀਬਨ 10 ਲੱਖ ਨਵੀਆਂ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਅਤੇ ਨਾਰਵੇ ਸਮੇਤ EFTA ਦੇਸ਼ਾਂ ਵਿਚਕਾਰ ਸਾਂਝੇ ਵਿਕਾਸ, ਤਕਨਾਲੋਜੀ ਅਤੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments