ਹੁਣ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਇਹ ਕੈਬਨਿਟ ਮੰਤਰੀ

0
276

ਚੰਡੀਗੜ੍ਹ: ਪੰਜਾਬ ਦੇ ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਘੋੜੀ ਚੜ੍ਹਨ ਜਾ ਰਹੇ ਹਨ। ਦਰਅਸਲ, ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ (Cabinet Minister Gurmeet Meet Hayer) ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦਾ ਵਿਆਹ 7 ਨਵੰਬਰ ਨੂੰ ਮੋਹਾਲੀ ‘ਚ ਹੋਣ ਜਾ ਰਿਹਾ ਹੈ।

ਮੀਤ ਹੇਅਰ ਡਾ: ਗੁਰਵੀਨ ਕੌਰ (Dr. Gurveen Kaur) ਨਾਲ ਲਾਵਾਂ ਦੀ ਰਸਮ ਅਦਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮੰਗਣੀ 29 ਅਕਤੂਬਰ ਨੂੰ ਤੈਅ ਹੋ ਚੁੱਕੀ ਹੈ, ਜੋ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਹੋਵੇਗੀ। ਦੱਸ ਦੇਈਏ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕਾ ਨਰਿੰਦਰ ਕੌਰ ਭਾਰਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ।

LEAVE A REPLY

Please enter your comment!
Please enter your name here