ਇਸ ਦਿਨ ਜਲੰਧਰ ਦੇ ਸਕੂਲਾਂ ‘ਚ ਕੀਤਾ ਗਿਆ ਛੁੱਟੀ ਦਾ ਐਲਾਨ

0
170

ਜਲੰਧਰ : ਪੰਜਾਬ ਦੇ ਜਲੰਧਰ (Jalandhar) ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ। ਉਪਰੋਕਤ ਐਲਾਨ ਸੀ.ਐਮ. ਮਾਨ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚੇ ਕਈ ਦਿਨਾਂ ਤੋਂ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਹਨ। ਜਿਸ ਕਾਰਨ ਕੱਲ੍ਹ ਸਾਰੇ ਸਕੂਲ ਬੰਦ ਰਹਿਣਗੇ।

ਦੱਸ ਦੇਈਏ ਕਿ ਦੇਸ਼ ਅੱਜ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਇਸ ਦੌਰਾਨ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੀ ਮੌਜੂਦ ਸਨ। ਪੰਜਾਬ ਦੇ ਲੋਕਾਂ ਦੇ ਨਾਮ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੌਰਾਨ ਹੋਈਆਂ ਸਾਰੀਆਂ ਲਹਿਰਾਂ ਵਿੱਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਮਾਨ ਨੇ ਕਿਹਾ ਕਿ ਅੱਜ ਦਾ ਦਿਨ ਭਾਰੀ ਕੀਮਤ ਚੁਕਾ ਕੇ ਹਾਸਿਲ ਕੀਤਾ ਹੈ। ਆਜ਼ਾਦੀ ਦੀ ਸਾਨੂੰ ਬਹੁਤ ਕੀਮਤ ਚੁਕਾਉਣੀ ਪਈ ਹੈ, ਪਰ ਇਸ ਦੇ ਬਾਵਜੂਦ ਪੰਜਾਬੀਆਂ ਨੇ ਦੇਸ਼ ਦੇ ਵਿਕਾਸ ਵਿਚ ਜੋ ਯੋਗਦਾਨ ਪਾਇਆ ਹੈ, ਉਹ ਦੁਨੀਆਂ ਵਿਚ ਕਿਤੇ ਨਹੀਂ ਮਿਲਦਾ।

LEAVE A REPLY

Please enter your comment!
Please enter your name here