ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਕਿ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਸੱਤਵੀਂ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਹੈ ਅਤੇ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਹੈ। ਅਰੋੜਾ ਨੇ ਪੰਜਾਬ ਦੇ ਰਾਜਪਾਲ ਦੀ ਮੌਜੂਦਗੀ ਵਿੱਚ ਰਾਜ ਭਵਨ ਵਿਖੇ ਹੋਏ ਇੱਕ ਸਾਦੇ ਸਮਾਗਮ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ।
ਜਾਣਕਾਰੀ ਅਨੁਸਾਰ, ਸੰਜੀਵ ਅਰੋੜਾ ਨੂੰ ਪੰਜਾਬ ਸਰਕਾਰ ਵੱਲੋਂ ਉਦਯੋਗ ਅਤੇ ਐਨ.ਆਰ.ਆਈ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਫੇਰਬਦਲ ਨਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਤੋਂ ਐਨ.ਆਰ.ਆਈ ਵਿਭਾਗ ਵਾਪਸ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ, ਉਦਯੋਗ ਵਿਭਾਗ ਹੁਣ ਤੱਕ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਿਸਨੂੰ ਹੁਣ ਉਨ੍ਹਾਂ ਤੋਂ ਹਟਾ ਕੇ ਅਰੋੜਾ ਨੂੰ ਸੌਂਪ ਦਿੱਤਾ ਗਿਆ ਹੈ।










