Home ਪੰਜਾਬ ਹੁਸ਼ਿਆਰਪੁਰ ਰੋਡ ‘ਤੇ ਬੱਸ ਤੇ ਕਾਰ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ...

ਹੁਸ਼ਿਆਰਪੁਰ ਰੋਡ ‘ਤੇ ਬੱਸ ਤੇ ਕਾਰ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ ਦੀ ਹੋਈ ਮੌਤ

0

ਗੜ੍ਹਦੀਵਾਲਾ : ਦਸੂਹਾ ਹੁਸ਼ਿਆਰਪੁਰ ਰੋਡ ‘ਤੇ ਅੱਜ ਸਵੇਰੇ ਗੜ੍ਹਦੀਵਾਲਾ ਕਸਬਾ ‘ਚ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਬੱਚਾ ਅਤੇ ਇਕ ਹੋਰ ਔਰਤ ਗੰਭੀਰ ਜ਼ਖਮੀ ਹੋ ਗਈ।

ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਟੂਰਿਸਟ ਬੱਸ ਨਾਲ ਟਕਰਾਉਣ ਤੋਂ ਬਾਅਦ ਇਕ ਹੋਰ ਕਾਰ ਨਾਲ ਟਕਰਾ ਗਈ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਧਮੀਆਂ ਨਿਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version