ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

0
258

ਚੰਡੀਗੜ੍ਹ: ਪੰਜਾਬ ‘ਚ ਕੜਾਕੇ ਦੀ ਠੰਡ ਦਰਮਿਆਨ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (meteorological department) ਵੱਲੋਂ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਉਣ ਵਾਲੇ 2 ਦਿਨਾਂ ਲਈ ਸੰਘਣੀ ਧੁੰਦ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸਦੇ ਨਾਲ ਹੀ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ ।

ਮੌਸਮ ਵਿਭਾਗ ਅਨੁਸਾਰ ਸੰਗਰੂਰ, ਪਟਿਆਲਾ, ਲੁਧਿਆਣਾ, ਮੋਹਾਲੀ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹੇ ਵਿੱਚ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਤੁਹਾਨੂੰ ਦੱਸ ਦਈਏ ਕਿ ਹੱਡ-ਭੰਨਵੀਂ ਠੰਡ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਰੋਜ਼ਾਨਾ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਕੜਾਕੇ ਦੀ ਠੰਢ ਦੌਰਾਨ ਦੂਰ-ਦੁਰਾਡੇ ਕੰਮ ‘ਤੇ ਜਾਣ ਵਾਲੇ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਸੜਕ ਕਿਨਾਰੇ ਰਹਿਣ ਵਾਲੇ ਲੋਕਾਂ ‘ਤੇ ਵੀ ਠੰਡ ਦਾ ਬੁਰਾ ਪ੍ਰਭਾਵ ਪੈ ਰਿਹਾ ਹੈ। ਸ਼ਹਿਰ ਦੇ ਮੁੱਖ ਮਾਰਗਾਂ ਅਤੇ ਬਾਹਰੀ ਇਲਾਕਿਆਂ ਸਮੇਤ ਲੋਕਾਂ ਨੂੰ ਅੱਗ ਦਾ ਸਹਾਰਾ ਲੈਂਦੇ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here