CM ਭਗਵੰਤ ਸਿੰਘ ਮਾਨ ਦੇ ਓ.ਐਸ.ਡੀ ਨੇ ਪਰਿਵਾਰ ਸਮੇਤ ਪਾਈ ਵੋਟ

0
126

ਭਵਾਨੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ (ਓ.ਐਸ.ਡੀ.) ਰਾਜਵੀਰ ਸਿੰਘ ਘੁੰਮਣ ਨੇ ਅੱਜ ਆਪਣੇ ਪਿੰਡ ਘਰਾਚੋ ਵਿਖੇ ਆਪਣੀ ਮਾਤਾ ਅਤੇ ਪਿਤਾ ਸਾਬਕਾ ਸਰਪੰਚ ਪਰਮਜੀਤ ਸਿੰਘ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਇਸ ਮੌਕੇ ਬੋਲਦਿਆਂ ਓ.ਐਸ.ਡੀ ਰਾਜਵੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਪੰਚਾਇਤੀ ਚੋਣਾਂ ਅਮਨ-ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਮੌਕੇ ਸਰਕਾਰ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

LEAVE A REPLY

Please enter your comment!
Please enter your name here