Home National ਸਰਹੱਦ ਪਾਰੋਂ ਡ੍ਰੋਨ ਰਾਹੀਂ ਆਈ 4 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਸਰਹੱਦ ਪਾਰੋਂ ਡ੍ਰੋਨ ਰਾਹੀਂ ਆਈ 4 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

0

ਖਾਲੜਾ: ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਦੀ ਇੱਕ ਹੋਰ ਕੋਸ਼ਿਸ਼ ਸਾਹਮਣੇ ਆਈ ਹੈ। ਥਾਣਾ ਖਾਲੜਾ ਦੀ ਪੁਲਿਸ ਨੇ ਪਿੰਡ ਮੁਗਲਚੱਕ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ 4 ਕਿੱਲੋ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੂੰ ਇੱਕ ਪਿਸਤੌਲ, ਮੈਗਜ਼ੀਨ ਅਤੇ 30 ਬੋਰ ਦੇ 50 ਕਾਰਤੂਸ ਵੀ ਮਿਲੇ ਹਨ।

ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੁਗਲਚੱਕ ਦੇ ਇਲਾਕੇ ਵਿੱਚ ਡ੍ਰੋਨ ਦੀ ਗਤੀਵਿਧੀ ਹੋਈ ਹੈ। ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ. ਅਮਰਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸ਼ੱਕੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਇਸ ਦੌਰਾਨ ਪੁਲਿਸ ਨੇ 4 ਕਿੱਲੋ 18 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ। ਤਲਾਸ਼ੀ ਦੌਰਾਨ ਇੱਕ ਪਿਸਤੌਲ, ਮੈਗਜ਼ੀਨ ਅਤੇ 30 ਬੋਰ ਦੇ 50 ਜ਼ਿੰਦਾ ਕਾਰਤੂਸ ਵੀ ਮਿਲੇ।

ਪੁਲਿਸ ਨੇ ਇਸ ਮਾਮਲੇ ਵਿੱਚ ਫਿਲਹਾਲ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ, ਅਸਲਾ ਐਕਟ ਅਤੇ ਭਾਰਤੀ ਵਾਯੂਯਾਨ ਅਧਿਨਿਯਮ ਤਹਿਤ ਕੇਸ ਦਰਜ ਕੀਤਾ ਹੈ।

ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨਸ਼ੇ ਅਤੇ ਹਥਿਆਰਾਂ ਦੀ ਇਹ ਖੇਪ ਕਿਸ ਨੇ ਮੰਗਵਾਈ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਖੇਪ ਦੇ ਪ੍ਰਾਪਤਕਰਤਾ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version