ਪੰਜਾਬ ਦੇ ਗਿੱਦੜਬਾਹਾ ਦੇ 24 ਪਿੰਡਾਂ ‘ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ

0
113

ਗਿੱਦੜਬਾਹਾ : ਪੰਜਾਬ ਦੇ ਗਿੱਦੜਬਾਹਾ ਦੇ 24 ਪਿੰਡਾਂ ਵਿੱਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਚੋਣ ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ ਚੋਣਾਂ ਕਰਵਾਉਣ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਫ਼ੈਸਲਾ ਨਾਮਜ਼ਦਗੀਆਂ ਵਾਪਸ ਲੈਣ ਵਿੱਚ ਧੋਖਾਧੜੀ ਦੇ ਡਰ ਦੇ ਮੱਦੇਨਜ਼ਰ ਲਿਆ ਗਿਆ ਹੈ।

ਦਰਅਸਲ, ਨਾਮਜ਼ਦਗੀ ਅਤੇ ਵਾਪਸੀ ਫਾਰਮਾਂ ‘ਤੇ ਦਸਤਖਤ ਵੱਖ-ਵੱਖ ਹੋਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ 24 ਪਿੰਡਾਂ ‘ਚ ਪੰਚਾਇਤੀ ਚੋਣਾਂ ‘ਤੇ ਰੋਕ ਲਗਾ ਦਿੱਤੀ ਗਈ ਸੀ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਚੋਣਾਂ ਵਿਚ ਨਾਮਜ਼ਦਗੀਆਂ ਦੌਰਾਨ ਹੋਈ ਧਾਂਦਲੀ ਦੇ ਮੱਦੇਨਜ਼ਰ ਦਾਇਰ 250 ਦੇ ਕਰੀਬ ਪਟੀਸ਼ਨਾਂ ਕਾਰਨ ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ 16 ਅਕਤੂਬਰ ਤੱਕ ਰੋਕ ਲਾ ਦਿੱਤੀ ਸੀ। ਜਿਨ੍ਹਾਂ ਪਿੰਡਾਂ ‘ਚ ਚੋਣਾਂ ‘ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ-

LEAVE A REPLY

Please enter your comment!
Please enter your name here