ਪੰਚਕੂਲਾ ਦੇ ਡੀ.ਸੀ ਨੇ ਦੋ ਦਿਨ ਸਕੂਲ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ

0
135

ਚੰਡੀਗੜ੍ਹ : ਹਰਿਆਣਾ ‘ਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ। ਇਸ ਦੇ ਮੱਦੇਨਜ਼ਰ ਪੰਚਕੂਲਾ (Panchkula) ਦੇ ਡੀ.ਸੀ ਨੇ ਸਕੂਲ ਦੋ ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਡੀ.ਸੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 4 ਅਤੇ 5 ਅਕਤੂਬਰ ਨੂੰ ਦੋ ਦਿਨ ਸਕੂਲਾਂ ਵਿੱਚ ਛੁੱਟੀ ਰਹੇਗੀ। ਇਹ ਹੁਕਮ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਵੇਗਾ।

ਦੱਸ ਦੇਈਏ ਕਿ 5 ਅਕਤੂਬਰ ਨੂੰ ਇਕ ਦਿਨ ‘ਚ ਹਰਿਆਣਾ ਦੀਆਂ 90 ਵਿਧਾਨ ਸਭਾਵਾਂ ‘ਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ 8 ਅਕਤੂਬਰ ਨੂੰ ਸਾਰੀਆਂ ਸੀਟਾਂ ਦੀ ਗਿਣਤੀ ਹੋਵੇਗੀ।

LEAVE A REPLY

Please enter your comment!
Please enter your name here