Paris Olympics : ਇੱਕ ਓਲੰਪਿਕ ‘ਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਨਿਸ਼ਾਨੇਬਾਜ਼ ਮਨੂ

0
118

ਸਪੋਰਟਸ ਡੈਸਕ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ (Indian shooter Manu Bhakar) ਨੇ ਪੈਰਿਸ ਓਲੰਪਿਕ 2024 (Paris Olympics 2024) ‘ਚ ਇਤਿਹਾਸ ਰਚ ਦਿੱਤਾ ਹੈ। ਉਹ ਇੱਕ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਨ੍ਹਾਂ ਨੇ ਸਰਬਜੋਤ ਸਿੰਘ ਨਾਲ ਮਿਲ ਕੇ ਮੰਗਲਵਾਰ ਨੂੰ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਭਾਕਰ ਅਤੇ ਸਰਬਜੋਤ ਨੇ ਲੀ ਵੋਂਹੋ ਅਤੇ ਓਹ ਯੇ ਜਿਨ ਦੇ ਖ਼ਿਲਾਫ਼ 16-10 ਦੇ ਸਕੋਰ ਨਾਲ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਤੋਂ ਪਹਿਲਾਂ ਬ੍ਰਿਟਿਸ਼-ਭਾਰਤੀ ਅਥਲੀਟ ਨੌਰਮਨ ਪ੍ਰਿਚਰਡ ਨੇ 1900 ਓਲੰਪਿਕ ਵਿੱਚ 200 ਮੀਟਰ ਸਪ੍ਰਿੰਟ ਅਤੇ 200 ਮੀਟਰ ਅੜਿੱਕਾ ਦੌੜ ਵਿੱਚ ਦੋ ਚਾਂਦੀ ਦੇ ਤਗਮੇ ਜਿੱਤੇ ਸਨ।

LEAVE A REPLY

Please enter your comment!
Please enter your name here