ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਆਪਣੇ 32 ਗ੍ਰਨੇਡ ਵਾਲੇ ਬਿਆਨ ਨੂੰ ਲੈ ਕੇ ਬੁਰੀ ਤਰ੍ਹਾਂ ਫਸ ਗਏ ਹਨ। ਉਨ੍ਹਾਂ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਅੱਜ ਦੁਪਹਿਰ 12 ਵਜੇ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਹ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ। ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਪੁਲਿਸ ਅਧਿਕਾਰੀਆਂ ਨੂੰ ਮਿਲਣ ਲਈ ਮੋਹਾਲੀ ਪਹੁੰਚੇ। ਉਨ੍ਹਾਂ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਅੱਜ ਉੱਥੇ ਨਹੀਂ ਆ ਸਕਦੇ ਅਤੇ ਉਨ੍ਹਾਂ ਨੇ ਇੱਕ ਦਿਨ ਦਾ ਸਮਾਂ ਮੰਗਿਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਇਕ ਨਿੱਜੀ ਚੈਨਲ ਨੂੰ ਦੱਸਿਆ ਸੀ ਕਿ ਪੰਜਾਬ ਵਿਚ 50 ਬੰਬ ਆਏ ਹਨ, ਜਿਨ੍ਹਾਂ ਵਿਚੋਂ 18 ਫਟ ਚੁੱਕੇ ਹਨ ਅਤੇ 32 ਗ੍ਰੇਨੇਡ ਬੰਬ ਅਜੇ ਫਾਇਰ ਕੀਤੇ ਜਾਣੇ ਬਾਕੀ ਹਨ। ਬਾਜਵਾ ਦੇ ਇਸ ਬਿਆਨ ‘ਤੇ ਮੁੱਖ ਮੰਤਰੀ ਮਾਨ ਨੇ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ।









