ਐਫ.ਆਈ.ਆਰ ਰੱਦ ਕਰਨ ਲਈ ਪ੍ਰਤਾਪ ਸਿੰਘ ਬਾਜਵਾ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ

0
84

ਪੰਜਾਬ : ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 32 ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ਕਾਰਨ ਪੁਲਿਸ ਨੂੰ ਮੌਕੇ ‘ਤੇ ਹੀ ਬਾਜਵਾ ਦੇ ਘਰ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਪੁੱਛਗਿੱਛ ਕੀਤੀ ਪਰ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ। 32 ਬੰਬ ਦੇ ਸਰੋਤ ਬਾਰੇ ਪੁਲਿਸ ਜਾਣਨਾ ਚਾਹੁੰਦਾ ਸੀ । ਪੁਲਿਸ ਨੇ ਕੱਲ੍ਹ ਪ੍ਰਤਾਪ ਬਾਜਵਾ ਨੂੰ ਥਾਣੇ ਬੁਲਾਇਆ ਗਿਆ ਸੀ ਪਰ ਉਹ ਨਹੀਂ ਆਏ।

ਅੱਜ ਥਾਣੇ ‘ਚ ਪੇਸ਼ ਹੋਣ ਤੋਂ ਪਹਿਲਾਂ ਪ੍ਰਤਾਪ ਬਾਜਵਾ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਬਾਜਵਾ ਨੇ ਹਾਈ ਕੋਰਟ ਵਿੱਚ ਐਫ.ਆਈ.ਆਰ ਰੱਦ ਕਰਨ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਅਦਾਲਤ ਵਿੱਚ ਹੋਵੇਗੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਅੱਜ ਕਾਂਗਰਸ ਵੱਲੋਂ ਐਫ.ਆਈ.ਆਰ ਦੇ ਖ਼ਿਲਾਫ਼ ਹੱਲਾ ਬੋਲਿਆ ਜਾਣਾ ਹੈ।ਜਦੋਂ ਕਿ ਮੁੱਖ ਮੰਤਰੀ ਨੇ 32 ਬੰਬ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ‘ਤੇ ਵੀ ਸਵਾਲਾਂ ਦੀ ਝੜੀ ਲਗਾ ਦਿੱਤੀ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਕਤ ਬਿਆਨ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਦਿੱਤਾ ਗਿਆ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here