ਪ੍ਰਤਾਪ ਸਿੰਘ ਬਾਜਵਾ ਦਾ 32 ਗ੍ਰਨੇਡ ਬੰਬਾਂ ਦਾ ਮਾਮਲਾ : 7 ਮਈ ਨੂੰ ਹੋਵੇਗੀ ਅਗਲੀ ਸੁਣਵਾਈ

0
94

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ‘ਚ 32 ਗ੍ਰਨੇਡ ਬੰਬਾਂ ਬਾਰੇ ਦਿੱਤੇ ਬਿਆਨ ‘ਤੇ ਅਹਿਮ ਸੁਣਵਾਈ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਆਪਣੀ ਰਿਪੋਰਟ ਦਾਇਰ ਕਰ ਦਿੱਤੀ।

ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਫੇਰੀ ਸੌਪਤ ਨੇ ਕਿਹਾ ਕਿ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ ਅਤੇ ਅਦਾਲਤ ਦਾ ਮੰਨਣਾ ਹੈ ਕਿ ਇਸ ਮਾਮਲੇ ਦੀ ਜਾਂਚ ਅਜੇ ਬਾਕੀ ਹੈ, ਜਿਸ ਕਾਰਨ ਅਗਲੀ ਸੁਣਵਾਈ 7 ਤਰੀਕ ਨੂੰ ਹੋਵੇਗੀ। ਫਿਲਹਾਲ ਪ੍ਰਤਾਪ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਜੇਕਰ ਲੋੜ ਪਈ ਤਾਂ ਨੋਟਿਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here