ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ 67ਵੇਂ ਜਨਮਦਿਨ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਲੀਡਰਸ਼ਿਪ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਰਾਸ਼ਟਰਪਤੀ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਦਾ ਜੀਵਨ ਅਤੇ ਲੀਡਰਸ਼ਿਪ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਜਨਸੇਵਾ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ ਅਤੇ ਆਸ ਦੀ ਕਿਰਨ ਹੈ।”

ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਵਾਂਝਿਆਂ ਨੂੰ ਸਸ਼ਕਤ ਬਣਾਉਣ ਲਈ ਕੰਮ ਕੀਤਾ ਹੈ। ਮੈਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।”
ਦੱਸ ਦਈਏ ਕਿ ਦ੍ਰੋਪਦੀ ਮੁਰਮੂ ਨੇ 2022 ਵਿੱਚ ਰਾਸ਼ਟਰਪਤੀ ਅਹੁਦਾ ਸੰਭਾਲਿਆ ਸੀ ਅਤੇ ਉਹ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਪਹਿਲੀ ਰਾਸ਼ਟਰਪਤੀ ਹਨ। ਇਸ ਤੋਂ ਪਹਿਲਾਂ ਦ੍ਰੋਪਦੀ ਮੁਰਮੂ ਝਾਰਖੰਡ ਦੀ ਰਾਜਪਾਲ ਵੀ ਰਹਿ ਚੁੱਕੀ ਹਨ।









