Home Video PM Modi ਨੇ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਕੀਤਾ...

PM Modi ਨੇ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਕੀਤਾ ਉਦਘਾਟਨ…

0

ਜੰਮੂ-ਕਸ਼ਮੀਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ (ਸ਼ੁੱਕਰਵਾਰ) ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ, ਜਿੱਥੇ ਉਨ੍ਹਾਂ ਨੇ ਚਨਾਬ ਪੁਲ ਅਤੇ ਅੰਜਨੀ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਟੜਾ-ਸ਼੍ਰੀਨਗਰ ਵੰਦੇ ਭਾਰਤ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਈ। ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਆਰਚ ਪੁਲ, ਚਨਾਬ ਪੁਲ, ਪੂਰੇ ਭਾਰਤ ਤੋਂ ਕਸ਼ਮੀਰ ਘਾਟੀ ਨੂੰ ਹਰ ਮੌਸਮ ਵਿੱਚ ਰੇਲ ਸੰਪਰਕ ਪ੍ਰਦਾਨ ਕਰੇਗਾ ਅਤੇ ਕਟੜਾ ਅਤੇ ਸ਼੍ਰੀਨਗਰ ਵਿਚਕਾਰ ਯਾਤਰਾ ਦਾ ਸਮਾਂ ਘਟਾਏਗਾ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਕਸ਼ਮੀਰ ਦਾ ਪਹਿਲਾ ਦੌਰਾ ਹੈ। ਉਹ ਇੱਥੇ 46 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version