ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਵਿਜੇ ਦਿਵਸ ਦੇ ਮੌਕੇ ‘ਤੇ 1971 ਦੀ ਜੰਗ ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਵਿਜੇ ਦਿਵਸ ਹਰ ਸਾਲ 16 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ 1971 ਦੀ ਭਾਰਤ-ਪਾਕਿਸਤਾਨ ਜੰਗ ਵਿੱਚ ਭਾਰਤੀ ਫੌਜ ਦੇ ਅਦੁੱਤੀ ਸਾਹਸ ਅਤੇ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ। ਮੋਦੀ ਨੇ ‘ਐਕਸ’ ‘ਤੇ ਲਿਖਿਆ, ”ਅੱਜ ਵਿਜੇ ਦਿਵਸ ‘ਤੇ, ਅਸੀਂ ਉਨ੍ਹਾਂ ਬਹਾਦਰ ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ 1971 ‘ਚ ਭਾਰਤ ਦੀ ਇਤਿਹਾਸਕ ਜਿੱਤ ‘ਚ ਯੋਗਦਾਨ ਦਿੱਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਿਰਸਵਾਰਥ ਸਮਰਪਣ ਅਤੇ ਅਟੁੱਟ ਇਰਾਦੇ ਨੇ ਦੇਸ਼ ਨੂੰ ਬਚਾਇਆ ਹੈ। ਉਨ੍ਹਾਂ ਕਿਹਾ, ਇਹ ਦਿਨ ਉਨ੍ਹਾਂ ਦੀ ਅਸਾਧਾਰਣ ਬਹਾਦਰੀ ਅਤੇ ਉਨ੍ਹਾਂ ਦੀ ਦ੍ਰਿੜ ਭਾਵਨਾ ਨੂੰ ਸ਼ਰਧਾਂਜਲੀ ਹੈ। ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਸਾਡੇ ਦੇਸ਼ ਦੇ ਇਤਿਹਾਸ ਵਿੱਚ ਡੂੰਘਾਈ ਨਾਲ ਜੁੜੀ ਰਹੇਗੀ। ਇਸ ਜੰਗ ਵਿੱਚ ਭਾਰਤ ਨੇ ਪਾਕਿਸਤਾਨੀ ਫੌਜ ਨੂੰ ਕਰਾਰੀ ਹਾਰ ਦਿੱਤੀ ਅਤੇ ਇਸ ਦੇ 93,000 ਸੈਨਿਕਾਂ ਨੂੰ ਭਾਰਤੀ ਫੌਜ ਨੇ ਆਤਮ ਸਮਰਪਣ ਕਰਨ ਲਈ ਮਜ਼ਬੂਰ ਕੀਤਾ। ਇਸ ਜਿੱਤ ਤੋਂ ਬਾਅਦ ਪੂਰਬੀ ਪਾਕਿਸਤਾਨ ਆਜ਼ਾਦ ਹੋ ਗਿਆ, ਜਿਸ ਨੂੰ ਅੱਜ ਬੰਗਲਾਦੇਸ਼ ਵਜੋਂ ਜਾਣਿਆ ਜਾਂਦਾ ਹੈ।








