ਪੁਲਿਸ ਨੇ 2 ਵਿਅਕਤੀਆਂ ਨੂੰ 156 ਨਸ਼ੀਲੀਆਂ ਗੋਲੀਆਂ ਤੇ 32 ਹਜ਼ਾਰ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

0
73

ਬਟਾਲਾ : ਥਾਣਾ ਸਿਵਲ ਲਾਈਨ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 156 ਨਸ਼ੀਲੀਆਂ ਗੋਲੀਆਂ ਅਤੇ 32 ਹਜ਼ਾਰ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏ.ਐਸ.ਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਉਨ੍ਹਾਂ ਨੇ ਲਿੰਕ ਰੋਡ ਸਾਗਰਪੁਰਾ ਬਟਾਲਾ ਤੋਂ ਅਸ਼ੋਕ ਕੁਮਾਰ ਵਾਸੀ ਬਟਾਲਾ ਨੂੰ 46 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਸੇ ਤਰ੍ਹਾਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਏ.ਐਸ.ਆਈ ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਉਨ੍ਹਾਂ ਨੇ ਦੀਪਕ ਵਾਸੀ ਹਰਚੋਵਾਲ ਨੂੰ ਕੀੜੀ ਅਫ਼ਗਾਨਾ ਤੋਂ 110 ਨਸ਼ੀਲੀਆਂ ਗੋਲੀਆਂ ਅਤੇ 32 ਹਜ਼ਾਰ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here