40 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

0
209

ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ (Ferozepur city) ਦੇ ਜ਼ੀਰਾ ਗੇਟ ਇਲਾਕੇ ‘ਚ ਏ.ਐਸ.ਆਈ. ਗੁਰਦੇਵ ਸਿੰਘ (Gurdev Singh) ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਦੋ ਕਥਿਤ ਨਸ਼ਾ ਤਸਕਰਾਂ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਜ਼ੀਰਾ ਗੇਟ ਫਿਰੋਜ਼ਪੁਰ ਸ਼ਹਿਰ ਦੇ ਇਲਾਕੇ ਵਿੱਚ ਪਹੁੰਚੀ ਤਾਂ ਉਨ੍ਹਾਂ ਨੂੰ ਉੱਥੇ ਇੱਕ ਗੁਪਤ ਸੂਚਨਾ ਮਿਲੀ ਕਿ ਹਰਣ ਪੁੱਤਰ ਮਿੱਠੂ ਅਤੇ ਗੁਰਵਿੰਦਰ ਦੋਵੇਂ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਦੇ ਸ਼ੈੱਡ ਹੇਠ ਬੈਠ ਕੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।

ਪੁਲਿਸ ਪਾਰਟੀ ਨੇ ਤੁਰੰਤ ਛਾਪਾ ਮਾਰ ਕੇ ਨਾਮਜ਼ਦ ਦੋਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਫਿਰੋਜ਼ਪੁਰ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here