Monday, August 10, 2026
Google search engine
Homeਦੇਸ਼ਸ੍ਰੀਨਗਰ 'ਚ ਨਾਕਾ ਚੈਕਿੰਗ ਦੌਰਾਨ ਪੁਲਿਸ ਨੇ ਇੱਕ ਮੁਅੱਤਲ ਪੁਲਿਸ ਮੁਲਾਜ਼ਮ ਨੂੰ...

ਸ੍ਰੀਨਗਰ ‘ਚ ਨਾਕਾ ਚੈਕਿੰਗ ਦੌਰਾਨ ਪੁਲਿਸ ਨੇ ਇੱਕ ਮੁਅੱਤਲ ਪੁਲਿਸ ਮੁਲਾਜ਼ਮ ਨੂੰ ਲਿਆ ਹਿਰਾਸਤ ‘ਚ

ਸ੍ਰੀਨਗਰ: ਸ੍ਰੀਨਗਰ ਦੇ ਅਲੋਚੀ ਬਾਗ ਇਲਾਕੇ ਵਿੱਚ ਨਾਕਾ ਚੈਕਿੰਗ ਦੌਰਾਨ ਪੁਲਿਸ ਨੇ ਇੱਕ ਮੁਅੱਤਲ ਪੁਲਿਸ ਮੁਲਾਜ਼ਮ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਅਲੋਚੀ ਬਾਗ ਡੈਮ ਨੇੜੇ ਰੁਟੀਨ ਚੈਕਿੰਗ ਦੌਰਾਨ ਕੀਤੀ ਗਈ।

ਸੂਤਰਾਂ ਨੇ ਦੱਸਿਆ ਕਿ ਸ਼ੇਰਗੜ੍ਹੀ ਥਾਣੇ ਦੀ ਟੀਮ ਨੇ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ, ਜਿਸ ਦੀ ਪਛਾਣ ਇਕ ਪੁਲਿਸ ਕਾਂਸਟੇਬਲ ਵਜੋਂ ਹੋਈ। ਉਹ ਸਾਲ 2025 ਤੋਂ ਮੁਅੱਤਲ ਸੀ। ਤਲਾਸ਼ੀ ਦੌਰਾਨ ਉਸ ਕੋਲੋਂ 7 ਗ੍ਰਾਮ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਹੋਇਆ।

ਇਸ ਮਾਮਲੇ ਵਿੱਚ ਥਾਣਾ ਸ਼ੇਰਗੜ੍ਹੀ ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ 32/2026 ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਸਪਲਾਈ ਅਤੇ ਇਸ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੇਰੀ ਜਾਂਚ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments