Home Haryana  ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਾਰੀ

 ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਾਰੀ

0

ਹਰਿਆਣਾ : ਹਰਿਆਣਾ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਜਿਸ ਦੇ ਚੱਲਦੇ ਸੂਬੇ ਵਿੱਚ ਮੀਂਹ ਪੈਣ ਦੇ ਆਸਾਰ ਹਨ। ਹਰਿਆਣਾ ਵਿੱਚ ਇੱਕ ਨਵੀਂ ਕਮਜ਼ੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਜ ਭਰ ਵਿੱਚ ਬੀਤੇ ਦਿਨ ਕਈ ਥਾਵਾਂ ‘ਤੇ ਅੰਸ਼ਕ ਬੱਦਲ ਛਾਏ ਰਹੇ। ਇਸ ਮੌਸਮ ਪ੍ਰਣਾਲੀ ਦੇ ਪ੍ਰਭਾਵ 16 ਨਵੰਬਰ ਤੱਕ ਦੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ, ਕਿਤੇ ਕਿਤੇ ਹਲਕਾ ਮੀਂਹ, ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਦੇ ਅਨੁਸਾਰ, 15 ਨਵੰਬਰ ਦੇ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੇ ਆਸਾਰ ਹਨ। ਵਿਭਾਗ ਨੇ ਰਾਤ ਅਤੇ ਸਵੇਰ ਦੇ ਸਮੇਂ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਛਾਈ ਕਹਿਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜ ਦਾ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ: ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ ਅਤੇ ਮਹਿੰਦਰਗੜ੍ਹ ‘ਤੇ ਹਲਕਾ ਪ੍ਰਭਾਵ ਪੈ ਸਕਦਾ ਹੈ। ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਕੁਝ ਹਿੱਸੇ ਵੀ ਪ੍ਰਭਾਵਿਤ ਹੋਣਗੇ। ਕੁਝ ਥਾਵਾਂ ‘ਤੇ ਗਰਜ ਦੇ ਨਾਲ ਹਲਕਾ ਮੀਂਹ, ਬੂੰਦਾਬਾਂਦੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਵਿਭਾਗ ਨੇ ਚੰਡੀਗੜ੍ਹ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਝੱਜਰ, ਗੁਰੂਗ੍ਰਾਮ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਵੀ ਅਲੱਗ-ਅਲੱਗ ਥਾਵਾਂ ’ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਦੇ ਅਨੁਸਾਰ, 16 ਨਵੰਬਰ ਦੀ ਰਾਤ ਤੱਕ, ਇਹ ਮੌਸਮ ਪ੍ਰਣਾਲੀ ਹਰਿਆਣਾ-ਐਨਸੀਆਰ ਦਿੱਲੀ ਤੋਂ ਅੱਗੇ ਨਿਕਲ ਜਾਵੇਗੀ। ਇਸ ਤੋਂ ਬਾਅਦ, ਹਵਾ ਦੀ ਦਿਸ਼ਾ ਉੱਤਰ ਵੱਲ ਬਦਲਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version