32 ਗ੍ਰੇਨੇਡਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਫਸੇ ਪ੍ਰਤਾਪ ਸਿੰਘ ਬਾਜਵਾ

0
84

ਚੰਡੀਗੜ੍ਹ : ਪ੍ਰਤਾਪ ਸਿੰਘ ਬਾਜਵਾ 32 ਗ੍ਰਨੇਡਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਫਸ ਗਏ ਹਨ। ਦਰਅਸਲ, ਸੀ.ਐਮ. ਭਗਵੰਤ ਮਾਨ ਦੇ ਆਦੇਸ਼ ਤੋਂ ਬਾਅਦ ਪੁਲਿਸ ਜਾਂਚ ਲਈ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚੀ। ਜਾਂਚ ਕਰਨ ਗਈ ਪੁਲਿਸ ਟੀਮ ਦਾ ਕਹਿਣਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਇਸ ਬਿਆਨ ਦਾ ਕੋਈ ਸਰੋਤ ਨਹੀਂ ਦੱਸਿਆ।

ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੁੱਛਗਿੱਛ ਦੌਰਾਨ ਉਨ੍ਹਾਂ ਨਾਲ ਸਹਿਯੋਗ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਹੁਣ ਤੱਕ ਜੋ ਵੀ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾਵੇਗੀ। ਪੁਲਿਸ ਟੀਮ ਨੇ ਕਿਹਾ ਕਿ ਇਹ ਹਰ ਕਿਸੇ ਲਈ ਸੁਰੱਖਿਆ ਦਾ ਮੁੱਦਾ ਹੈ ਅਤੇ ਇਸ ਦੇ ਸਰੋਤ ਦਾ ਪਤਾ ਲਗਾਇਆ ਜਾਵੇਗਾ। ਖੁਫੀਆ ਏਜੰਸੀਆਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇਕ ਨਿੱਜੀ ਚੈਨਲ ਨੂੰ ਦੱਸਿਆ ਸੀ ਕਿ ਪੰਜਾਬ ਵਿਚ 50 ਬੰਬ ਆਏ ਹਨ, ਜਿਨ੍ਹਾਂ ਵਿਚੋਂ 18 ਫਟ ਚੁੱਕੇ ਹਨ ਅਤੇ 32 ਗ੍ਰੇਨੇਡ ਬੰਬ ਅਜੇ ਫਾਇਰ ਕੀਤੇ ਜਾਣੇ ਬਾਕੀ ਹਨ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਾਰਵਾਈ ਕਰਨ ਦੇ ਸਖ਼ਤ ਆਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here