Home World News ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ...

ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ

0

ਮਨੀਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦਿਨਾਂ ਦੇ ਫਿਲੀਪੀਨਜ਼ ਦੌਰੇ ਦੌਰਾਨ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਸਾਹਿਬ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਮੁੜ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਇਹ ਗੁਰਦੁਆਰਾ ਸਾਹਿਬ 100 ਸਾਲ ਤੋਂ ਵੀ ਵੱਧ ਪੁਰਾਣਾ ਹੈ। ਸਾਲ 1929 ਵਿੱਚ ਮਨੀਲਾ ਪਹੁੰਚੇ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਇਸ ਦੀ ਸਥਾਪਨਾ ਕੀਤੀ ਗਈ ਸੀ। ਹੁਣ ਇਸ ਇਤਿਹਾਸਕ ਧਾਰਮਿਕ ਅਸਥਾਨ ਦਾ ਮੁੜ ਵਿਕਾਸ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਪਹਿਲਾਂ ਹੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ‘ਤੇ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਦੇ ਮੁੜ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

ਉਨ੍ਹਾਂ ਨੇ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਸੀ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਿੱਖ ਭਾਈਚਾਰੇ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਸੇਵਾ ਅਤੇ ਸਮਾਜ ਦੀ ਭਲਾਈ ਲਈ ਸਿੱਖ ਭਾਈਚਾਰਾ ਹਮੇਸ਼ਾ ਅੱਗੇ ਰਿਹਾ ਹੈ।

ਆਸੀਆਨ ਅਤੇ ਈਸਟ ਏਸ਼ੀਆ ਸਮਿਟ ਵਿੱਚ ਵੀ ਕਰਨਗੇ ਸ਼ਿਰਕਤ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੇ ਫਿਲੀਪੀਨਜ਼ ਦੌਰੇ ‘ਤੇ ਹਨ। ਉਹ ਮਨੀਲਾ ਵਿੱਚ ਹੋ ਰਹੇ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ 21ਵੇਂ ਈਸਟ ਏਸ਼ੀਆ ਸਮਿਟ ਵਿੱਚ ਹਿੱਸਾ ਲੈਣ ਪਹੁੰਚੇ ਹਨ।

ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਫਿਲੀਪੀਨਜ਼ ਦੇ ਰਾਸ਼ਟਰਪਤੀ ਮਾਰਕੋਸ ਨਾਲ ਦੁਵੱਲੀ ਗੱਲਬਾਤ ਵੀ ਹੋਣੀ ਹੈ। ਇਸ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਅਤੇ ਸਹਿਯੋਗ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।

ਦੱਸ ਦੇਈਏ ਕਿ ਆਸੀਆਨ ਦੀ ਸਥਾਪਨਾ ਸਾਲ 1967 ਵਿੱਚ ਹੋਈ ਸੀ। ਇਸ ਸੰਗਠਨ ਵਿੱਚ ਬਰੂਨੇਈ, ਕੰਬੋਡੀਆ, ਇੰਡੋਨੇਸ਼ੀਆ, ਲਾਓਸ, ਮਲੇਸ਼ੀਆ, ਮਿਆਂਮਾਰ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ, ਤਿਮੋਰ-ਲੇਸਤੇ ਅਤੇ ਵੀਅਤਨਾਮ ਸਮੇਤ 11 ਦੇਸ਼ ਸ਼ਾਮਲ ਹਨ। ਆਸੀਆਨ ਨੂੰ ਦੱਖਣ-ਪੂਰਬੀ ਏਸ਼ੀਆ ਦਾ ਇੱਕ ਅਹਿਮ ਖੇਤਰੀ ਸੰਗਠਨ ਮੰਨਿਆ ਜਾਂਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version