ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਹਾਜ਼ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ

0
79

ਗੁਜਰਾਤ: ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਏ.ਆਈ-171 ਬੀਤੇ ਦਿਨ ਹਾਦਸਾਗ੍ਰਸਤ ਹੋ ਗਈ, ਜਿਸ ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 265 ਯਾਤਰੀ ਮਾਰੇ ਗਏ। ਇਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਇਕ ਵਿਅਕਤੀ ਦੇ ਬਚਣ ਦੀ ਖ਼ਬਰ ਹੈ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨੇ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ, ਹੁਣ ਪ੍ਰਧਾਨ ਮੰਤਰੀ ਜਲਦੀ ਹੀ ਸਿਵਲ ਹਸਪਤਾਲ ਵਿੱਚ ਜ਼ਖਮੀਆਂ ਨੂੰ ਮਿਲਣ ਜਾਣਗੇ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਗੁਜਰਾਤ ਭਾਜਪਾ ਪ੍ਰਧਾਨ ਸੀ.ਆਰ ਪਾਟਿਲ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਵੀ ਪ੍ਰਧਾਨ ਮੰਤਰੀ ਨਾਲ ਮੌਜੂਦ ਹਨ।

LEAVE A REPLY

Please enter your comment!
Please enter your name here