Home UP NEWS ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ‘ਚ ਇਕ ਜਨਸਭਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ‘ਚ ਇਕ ਜਨਸਭਾ ਨੂੰ ਕਰਨਗੇ ਸੰਬੋਧਨ

0

ਮੋਤੀਹਾਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿੱਚ 18 ਜੁਲਾਈ ਨੂੰ ਇਕ ਰੈਲੀ ਨੂੰ ਸੰਬੋਧਨ ਕਰਨ ਦੇ ਲਈ ਰਾਜ ਦਾ ਦੌਰਾ ਕਰਨਗੇ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਪ੍ਰਧਾਨ ਦਿਲੀਪ ਜੈਸਵਾਲ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ।

ਦਿਲੀਪ ਜੈਸਵਾਲ ਨੇ ਕਿਹਾ ਕਿ ਮੋਦੀ ਮੋਤੀਹਾਰੀ ਦਾ ਦੌਰਾ ਕਰਨਗੇ ਅਤੇ ਇਕ ਜਨਸਭਾ ਨੂੰ ਸੰਬੋਧਨ ਕਰਨਗੇ , ਜਿੱਥੇ “ਨੇੜੇ-ਤੇੜੇ ਦੇ 24 ਵਿਧਾਨ ਸਭਾ ਹਲਕਿਆਂ ਦੇ ਲੋਕ” ਸ਼ਾਮਲ ਹੋਣਗੇ। ਭਾਜਪਾ ਸੂਬਾ ਇਕਾਈ ਦੇ ਪ੍ਰਧਾਨ ਰੈਲੀ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੇ ਨੇਤਾਵਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਇੱਥੇ ਆਏ ਸਨ।

ਜੈਸਵਾਲ ਨੇ ਸਾਰੀਆਂ ਐਨ.ਡੀ.ਏ. ਪਾਰਟੀਆਂ ਦੇ ਵਰਕਰਾਂ ਨੂੰ 18 ਜੁਲਾਈ ਨੂੰ ਜਨਤਕ ਮੀਟਿੰਗ ਵਿੱਚ “ਵੱਧ ਤੋਂ ਵੱਧ ਲੋਕਾਂ ਨੂੰ ਸੱਦਾ ਦੇਣ” ਦੀ ਅਪੀਲ ਕੀਤੀ, ਤਾਂ ਜੋ “ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਦੀ ਸੰਭਾਵਨਾ ਵਧ ਸਕੇ।” ਤੁਹਾਨੂੰ ਦੱਸ ਦੇਈਏ ਕਿ ਬਿਹਾਰ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪ੍ਰਧਾਨ ਮੰਤਰੀ ਦੀ ਪ੍ਰਸਤਾਵਿਤ ਰੈਲੀ ਬਾਰੇ ਲੋਕਾਂ ਨੂੰ ਦੱਸਣ ਲਈ ਕਈ ‘ਪ੍ਰਚਾਰ ਵਾਹਨ’ ਵੀ ਭੇਜੇ ਗਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version