ਪ੍ਰਿਯੰਕਾ ਗਾਂਧੀ ਨੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ ਆਖ਼ਰਕਾਰ ਕੀ ਹੈ ਵਜ੍ਹਾ !

0
87

ਨਵੀਂ ਦਿੱਲੀ : ਪ੍ਰਿਅੰਕਾ ਗਾਂਧੀ (Priyanka Gandhi) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਦੀ ਤਾਰੀਫ਼ ਕੀਤੀ ਹੈ। ਸ਼ਾਹ ਨੇ ਕੇਰਲ ਦੀ ਵਾਇਨਾਡ ਤ੍ਰਾਸਦੀ ਨੂੰ ‘ਭਿਆਨਕ ਕੁਦਰਤੀ ਆਫ਼ਤ’ ਕਰਾਰ ਦਿੱਤਾ ਹੈ। ਪ੍ਰਿਅੰਕਾ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਮੁੜ ਵਸੇਬੇ ਦੇ ਕੰਮਾਂ ਵਿੱਚ ਤੇਜ਼ੀ ਆਵੇਗੀ।

ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਗਾਂਧੀ ਨੇ ਕਿਹਾ- ‘ਮੈਂ ਖੁਸ਼ ਹਾਂ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਾਇਨਾਡ ਤ੍ਰਾਸਦੀ ਨੂੰ ਗੰਭੀਰ ਕੁਦਰਤੀ ਆਫ਼ਤ ਐਲਾਨਣ ਦਾ ਫ਼ੈਸਲਾ ਕੀਤਾ ਹੈ। ਇਹ ਪੁਨਰਵਾਸ ਦੀ ਲੋੜ ਵਾਲੇ ਲੋਕਾਂ ਨੂੰ ਬਹੁਤ ਮਦਦ ਪ੍ਰਦਾਨ ਕਰੇਗਾ ਅਤੇ ਯਕੀਨੀ ਤੌਰ ‘ਤੇ ਸਹੀ ਦਿਸ਼ਾ ਵਿੱਚ ਇੱਕ ਕਦਮ ਹੈ। ਕਾਂਗਰਸ ਸਾਂਸਦ ਨੇ ਅੱਗੇ ਲਿਖਿਆ, ‘ਜੇਕਰ ਜਲਦੀ ਤੋਂ ਜਲਦੀ ਇਸ ਲਈ ਲੋੜੀਂਦੇ ਫੰਡ ਅਲਾਟ ਕੀਤੇ ਜਾ ਸਕਦੇ ਹਨ, ਤਾਂ ਅਸੀਂ ਸਾਰੇ ਧੰਨਵਾਦੀ ਹੋਵਾਂਗੇ।’

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਦਸੰਬਰ ਦੀ ਸ਼ੁਰੂਆਤ ਵਿੱਚ ਪ੍ਰਿਅੰਕਾ ਗਾਂਧੀ ਦੀ ਅਗਵਾਈ ਵਿੱਚ ਕੇਰਲ ਦੇ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਸੀ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ ਸੀ। ਪ੍ਰਿਅੰਕਾ ਨੇ ਕਿਹਾ ਸੀ ਕਿ ਮੌਜੂਦਾ ਸਮੇਂ ਵਾਇਨਾਡ ‘ਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਕੋਲ ਕੋਈ ਮਦਦ ਪ੍ਰਣਾਲੀ ਨਹੀਂ ਬਚੀ ਹੈ, ਕੇਂਦਰ ਨੂੰ ਇਸ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ। ਕੇਰਲ ਦੇ ਵਾਇਨਾਡ ‘ਚ 29 ਜੁਲਾਈ ਦੀ ਰਾਤ ਨੂੰ ਹੋਈ ਜ਼ਮੀਨ ਖਿਸਕਣ ਨੂੰ ਇਤਿਹਾਸ ਦੀਆਂ ਖਤਰਨਾਕ ਘਟਨਾਵਾਂ ‘ਚੋਂ ਇਕ ਮੰਨਿਆ ਜਾਂਦਾ ਹੈ। ਇਸ ਕੁਦਰਤੀ ਆਫ਼ਤ ਕਾਰਨ ਮੁੰਡਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਪੂਰੀ ਤਰ੍ਹਾਂ ਤਬਾਹ ਹੋ ਗਏ ਸਨ।

LEAVE A REPLY

Please enter your comment!
Please enter your name here