ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਜਨਤਕ ਛੁੱਟੀ ਦਾ ਕੀਤਾ ਗਿਆ ਐਲਾਨ

0
99

ਜਲੰਧਰ : ਜਲੰਧਰ ਵਿੱਚ ਭਲਕੇ , 25 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਸਾਲਾਨਾ ਮੇਲਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਭਲਕੇ , ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਛੁੱਟੀ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਸਬੰਧੀ ਸੰਗਤਾਂ ਦੀ ਸ਼ਰਧਾ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਜਲੰਧਰ ਵਿੱਚ ਸਥਿਤ ਸਮੂਹ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਅਦਾਰਿਆਂ ਅਤੇ ਪੰਜਾਬ ਦੇ ਹੋਰ ਸਰਕਾਰੀ ਅਦਾਰਿਆਂ ਵਿੱਚ ਭਲਕੇ , 25 ਸਤੰਬਰ , ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਰਹੇਗੀ।

LEAVE A REPLY

Please enter your comment!
Please enter your name here